08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਰਾਮਗੜ੍ਹ ਵਿਖੇ ਵਿਸ਼ਾਲ ਸੰਤ ਸੰਮੇਲਨ 7 ਨੂੰ -ਸੰਤ ਕਰਨੈਲ ਸਿੰਘ

Ad Position 21
No active advertisement
ਅਜੀਤ ਡੈਸਕ 05-09-2025
ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)-ਮਾਨਵ ਕਲਿਆਣ ਮਿਸ਼ਨ ਪੰਜਾਬ ਵਲੋਂ ਸੰਤ ਬਾਬਾ ਕਰਨੈਲ ਸਿੰਘ ਦੀ ਅਗਵਾਈ ਵਿਚ ਬਾਬਾ ਵਡਭਾਗ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸੰਤ ਸੰਮੇਲਨ ਆਯੋਜਿਤ ਕੀਤਾ ਜਾ ਰਿਹਾ ਹੈ | ਸੰਤ ਬਾਬਾ ਕਰਨੈਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸੰਤ ਸੰਮੇਲਨ 7 ਨਵੰਬਰ ਨੂੰ ਰਾਮਗੜ੍ਹ (ਨਵਾਂ ਪਿੰਡ) ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ 'ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸੰਤ ਮਹਾਂਪੁਰਸ਼ ਸ਼ਿਰਕਤ ਕਰ ਰਹੇ ਹਨ, ਜਿਨ੍ਹਾਂ ਵਿਚ ਸਵਾਮੀ ਰਮੇਸ਼ਵਰ ਨੰਦ ਤਪੋਬਨ ਕੁਟੀਆ ਰਣੀਆ, ਸਵਾਮੀ ਜਗਤ ਰਾਮ ਲੁਧਿਆਣਾ, ਸਵਾਮੀ ਦਿਆਲ ਦਾਸ ਤਪੋਬਨ ਕੁਟੀਆ ਰਾਹੋਂ, ਸਵਾਮੀ ਸਚਿਦਾ ਨੰਦ ਖੰਨਾ, ਸਵਾਮੀ ਬਲਵਿੰਦਰ ਸਿੰਘ ਡੇਰਾ ਮੁੱਲਾਂਪੁਰ, ਸੰਤ ਬਾਬਾ ਜੱਗ ਮਿਥਿਆ ਟਿੱਬੀ ਸਾਹਿਬ ਆਦਿ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਪੰਜ ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾਇਆ ਜਾਵੇਗਾ | 7 ਨਵੰਬਰ ਨੂੰ ਸੁਖਮਨੀ ਸਾਹਿਬ ਤੇ ਜਪੁਜੀ ਸਾਹਿਬ ਦੇ ਪਾਠਾਂ ਦੀਆਂ ਲੜੀਆਂ ਦੇ ਭੋਗ ਪਾਏ ਜਾਣਗੇ, ਸੰਤ ਮਹਾਂਪੁਰਸ਼ ਆਪਣੇ ਪ੍ਰਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਪੰਜਾਬੀਆਂ ਵਲੋਂ ਇਕਮੁੱਠ ਹੋ ਕੇ ਹੰਭਲਾ ਮਾਰਿਆ ਜਾਵੇ-ਬਾਬਾ ਬਲਵੀਰ ਸਿੰਘ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਬੱਲੂਆਣਾ 'ਚ ਲਗਾਇਆ ਮੁਫ਼ਤ ਮੈਡੀਕਲ ਕੈਂਪ <br/>
Ad Position 24