08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਪੰਜਾਬੀਆਂ ਵਲੋਂ ਇਕਮੁੱਠ ਹੋ ਕੇ ਹੰਭਲਾ ਮਾਰਿਆ ਜਾਵੇ-ਬਾਬਾ ਬਲਵੀਰ ਸਿੰਘ

Ad Position 21
No active advertisement
ਅਜੀਤ ਡੈਸਕ 05-09-2025
ਰਾੜਾ ਸਾਹਿਬ, 4 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਬਾਬਾ ਬਲਵੀਰ ਸਿੰਘ ਜਥੇਦਾਰ ਬੁੱਢਾ ਦਲ 96 ਕਰੋੜੀ ਰਾੜਾ ਸਾਹਿਬ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਲਗਾਤਾਰ ਮੀਂਹ ਪੈਣ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਅੰਦਰ ਭਾਰੀ ਤਬਾਹੀ ਮਚੀ ਹੋਈ ਹੈ, ਜਿਸ ਨਾਲ ਨਜਿੱਠਣ ਲਈ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਪੰਜਾਬੀਆਂ ਨੂੰ ਇਕਮੁੱਠ ਹੰਭਲਾ ਮਾਰਨ ਦੀ ਲੋੜ ਹੈ ਤਾਂ ਜੋ ਆਪਣੇ ਘਰਾਂ ਤੋਂ ਬੇਘਰ ਹੋਏ ਗਰੀਬ, ਮਜ਼ਦੂਰ, ਕਿਸਾਨ ਸਮੇਤ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਬਾਂਹ ਫੜ੍ਹੀ ਜਾਵੇ | ਉਨ੍ਹਾਂ ਦੱਸਿਆ ਕਿ ਉਹ ਵੀ ਹੜ੍ਹ ਪ੍ਰਭਾਵਿਤ ਜ਼ਿਲੇ੍ਹ ਅਜਨਾਲਾ ਤੇ ਸੁਲਤਾਨਪੁਰ ਲੋਧੀ ਵਿਖੇ ਖ਼ੁਦ ਦੌਰਾ ਜਾ ਰਹੇ ਹਨ ਨਿਹੰਗ ਸਿੰਘ ਜਥੇਬੰਦੀ ਵਲੋਂ ਵੱਡੀ ਪੱਧਰ 'ਤੇ ਰਾਹਤ ਕਾਰਜ ਚੱਲ ਰਹੇ ਹਨ | ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਤੌਰ 'ਤੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਜਾ ਕੇ ਆਪਣਾ ਬਣਦਾ ਯੋਗਦਾਨ ਪਾਉਣ | ਇਸ ਮੌਕੇ ਬਾਬਾ ਰਾਜਾ ਰਾਜ ਸਿੰਘ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਸੀਨੀ. ਆਗੂ ਗੁਰਦੇਵ ਸਿੰਘ ਲਾਪਰਾਂ, ਅਕਾਲੀ ਬੁੱਢਾ ਦਲ ਜਥੇਬੰਦੀ ਦੇ ਕਥਾ ਵਾਚਕ ਬਾਬਾ ਸੁਖਜੀਤ ਸਿੰਘ ਘਨੱਈਆ ਸਮੇਤ ਨਿਹੰਗ ਸਿੰਘ ਜਥੇਬੰਦੀ ਦੇ ਆਗੂ ਸਨ |
Ad Position 22
No active advertisement
ਪਿਛਲੀ ਖ਼ਬਰ ਜੀ. ਐਸ. ਟੀ. ਦਰਾਂ ਘਟਾਉਣ ਦੇ ਫ਼ੈਸਲੇ ਦਾ ਲੋਕਾਂ ਵਲੋਂ ਸਵਾਗਤ, ਮਹਿੰਗਾਈ 'ਚ ਗਿਰਾਵਟ ਦੀ ਉਮੀਦ ਅਗਲੀ ਖ਼ਬਰ ਰਾਮਗੜ੍ਹ ਵਿਖੇ ਵਿਸ਼ਾਲ ਸੰਤ ਸੰਮੇਲਨ 7 ਨੂੰ -ਸੰਤ ਕਰਨੈਲ ਸਿੰਘ
Ad Position 24