ਮਾਛੀਵਾੜਾ ਸਾਹਿਬ, 4 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਅੰਮਿ੍ਤਵੀਰ ਸਿੰਘ ਤੇ ਗੁਰਪ੍ਰੀਤ ਸਿੰਘ ਵਾਸੀਆਨ ਰਾਣਵਾਂ ਨੂੰ ਕਾਬੂ ਕੀਤਾ ਹੈ¢ ਐੱਸ. ਐੱਚ. ਓ. ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਗਤਾਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਕਿ ਪਿੰਡ ਅਢਿਆਣਾ ਵਲੋਂ 2 ਮੋਨੇ ਨੌਜਵਾਨ ਆਉਂਦੇ ਦਿਖਾਈ ਦਿੱਤੇ | ਪੁਲਿਸ ਨੂੰ ਦੇਖ ਇਨ੍ਹਾਂ ਨੌਜਵਾਨਾਂ ਨੇ ਆਪਣੀਆਂ ਪਹਿਨੀਆਂ ਪੈਂਟਾਂ ਦੀਆਂ ਜੇਬਾਂ 'ਚੋਂ ਗੋਲੀਆਂ ਦੇ ਪੱਤੇ ਜ਼ਮੀਨ 'ਤੇ ਸੁੱਟ ਦਿੱਤੇ | ਪੁਲਿਸ ਨੇ ਜਦੋਂ ਇਨ੍ਹਾਂ ਨੂੰ ਜਾਂਚ ਲਈ ਰੋਕਿਆ, ਜਿਨ੍ਹਾਂ ਨੇ ਆਪਣਾ ਨਾਂਅ ਅੰਮਿ੍ਤਵੀਰ ਸਿੰਘ ਤੇ ਗੁਰਪ੍ਰੀਤ ਸਿੰਘ ਦੱਸਿਆ | ਇਨ੍ਹਾਂ ਵਲੋਂ ਸੁੱਟੇ ਗਏ ਪੱਤੇ ਜਿਨ੍ਹਾਂ 'ਚ 60 ਨਸ਼ੇ ਵਾਲੀਆਂ ਗੋਲੀਆਂ ਸਨ, ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ |