ਬੀਜਾ, 4 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਆਏ ਹੜ੍ਹਾਂ ਦੇ ਮੱਦੇਨਜ਼ਰ ਰੱਖਦਿਆਂ ਹੋਇਆਂ ਪਿੰਡ ਭੌਰਲੇ ਦਾ ਖੇਡ ਮੇਲਾ ਅਣਮਿਥੇ ਸਮੇਂ ਲਈ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸੰਬੰਧੀ ਸਮੂਹ ਨਗਰ ਨਿਵਾਸੀਆਂ ਤੇ ਬਾਬਾ ਲਾਲ ਸਿੰਘ ਸਪੋਰਟਸ ਕਲੱਬ ਦੇ ਅਹੁਦੇਦਾਰਾਂ ਵਲੋਂ ਸਾਂਝੇ ਤੌਰ 'ਤੇ ਮੀਟਿੰਗ ਕੀਤੀ ਗਈ, ਜਿਸ 'ਚ ਫ਼ੈਸਲਾ ਲਿਆ ਗਿਆ ਕਿ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਇਕ ਕਬੱਡੀ ਟੂਰਨਾਮੈਂਟ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ | ਇਸ ਸਮੇਂ ਬਾਬਾ ਲਾਲ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਸੋਨੀ ਮਠਾੜੂ ਨੇ ਦੱਸਿਆ ਸਭ ਤੋਂ ਪਹਿਲਾਂ ਸਾਨੂੰ ਪੰਜਾਬ ਵਾਸੀ ਹਨ | ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਦੀ ਮਦਦ ਕਰਨਾ ਸਾਡਾ ਪਹਿਲਾ ਫ਼ਰਜ਼ ਹੈ | ਪੰਜਾਬ 'ਚ ਆਏ ਹੜ੍ਹਾਂ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਵਾਸੀਆਂ ਅਤੇ ਸਪੋਰਟਸ ਕਲੱਬ ਦੇ ਅਹੁਦੇਦਾਰਾਂ ਵਲੋਂ ਪਿੰਡ ਵਿਚ ਮੀਟਿੰਗ ਕਰਕੇ ਅਹਿਮ ਫ਼ੈਸਲਾ ਲਿਆ ਗਿਆ ਕਿ ਇਸ ਵਾਰ ਦਾ ਕਬੱਡੀ ਟੂਰਨਾਮੈਂਟ ਜੋ ਕਿ 5 ਸਤੰਬਰ ਨੂੰ ਸ਼ੁਰੂ ਹੋਣਾ ਸੀ ਉਹ ਹੜ੍ਹਾਂ ਕਾਰਨ ਰੱਦ ਕੀਤਾ ਗਿਆ ਹੈ |