ਖੰਨਾ, 4 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੇ ਕਈ ਹਿੱਸਿਆ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਬਣੀ ਗੰਭੀਰ ਸਥਿਤੀ 'ਚ ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਸ਼ੋ੍ਰਮਣੀ ਅਕਾਲੀ ਦਲ ਵਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ | ਇਸ ਸਿਲਸਿਲੇ ਵਿਚ ਭਾਰਤ ਦੀ ਪ੍ਰਮੁੱਖ ਕੰਪਨੀ ਬੋਪਾਰਾਏ ਇਲੈਕਟ੍ਰਾਨਿਕਸ ਪਾਇਲ ਵਲੋਂ ਵੀ ਵੱਡਾ ਯੋਗਦਾਨ ਪਾਇਆ ਗਿਆ ਹੈ | ਕੰਪਨੀ ਵਲੋਂ ਪਾਇਲ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਪੀਲ 'ਤੇ ਹੜ੍ਹ ਪੀੜਤਾਂ ਲਈ ਰਾਸ਼ਨ ਸਮਗਰੀ ਨਾਲ ਭਰਿਆ ਵੱਡਾ ਟਰੱਕ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਅੰਮਿ੍ਤਸਰ ਲਈ ਭੇਜਿਆ, ਜਿਥੋਂ ਇਹ ਸਮਗਰੀ ਲੋੜਵੰਦ ਪਰਿਵਾਰਾਂ ਵਿਚ ਵੰਡੀ ਜਾਵੇਗੀ | ਇਹ ਟਰੱਕ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ | ਇਸ 'ਚ 85 ਕੁਇੰਟਲ ਰਾਸ਼ਨ ਸ਼ਾਮਿਲ ਸੀ, ਜਿਸ 'ਚ 30 ਕੁਇੰਟਲ ਦਾਲਾਂ, 15 ਕੁਇੰਟਲ ਆਟਾ, 10 ਕੁਇੰਟਲ ਬਾਸਮਤੀ ਚੌਲ, 10 ਕੁਇੰਟਲ ਖੰਡ, 40 ਬੋਰੀਆਂ ਆਲੂ ਅਤੇ ਹੋਰ ਜ਼ਰੂਰੀ ਸਾਮਾਨ ਸ਼ਾਮਿਲ ਸੀ | ਇੰਜੀ. ਬੋਪਾਰਾਏ ਨੇ ਕਿਹਾ ਕਿ ਹੜ੍ਹਾਂ ਕਾਰਨ ਮੁਸੀਬਤ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਦੁੱਖ ਦਰਦ ਵਿਚ ਸਾਥ ਨਿਭਾਉਂਦਾ ਆਇਆ ਹੈ ਤੇ ਅੱਗੋਂ ਵੀ ਹਰ ਦੁੱਖ ਸੁੱਖ ਦੀ ਘੜੀ ਵਿਚ ਲੋਕਾਂ ਦੇ ਨਾਲ ਖੜਾ ਰਹੇਗਾ | ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਕਾਲੀ ਦਲ ਦੇ ਵਰਕਰ ਰਾਹਤ ਕਾਰਜਾਂ 'ਚ ਵੱਧ ਚੜ੍ਹ ਕੇ ਸੇਵਾ ਕਰ ਰਹੇ ਹਨ ਤੇ ਹੜ੍ਹ ਪੀੜਤਾਂ ਨੂੰ ਲੰਗਰ, ਸੁੱਕੀ ਰਸਦ ਅਤੇ ਹੋਰ ਲੋੜੀਦਾ ਸਾਮਾਨ ਮੁਹੱਈਆ ਕਰਵਾ ਰਹੇ ਹਨ | ਇੰਜੀ. ਬੋਪਾਰਾਏ ਨੇ ਕਿਹਾ ਕਿ ਅਜਿਹੇ ਸਮੇਂ ਵਿਚ ਸਰਕਾਰਾਂ ਨੂੰ ਪੀੜਤ ਲੋਕਾਂ ਦੀ ਸਹਾਇਤਾ ਲਈ ਤੁਰੰਤ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਜਥੇ. ਰਘਵੀਰ ਸਿੰਘ ਸਹਾਰਨ ਮਾਜਰਾ ਮੈਂਬਰ ਐਸ. ਜੀ. ਪੀ. ਸੀ., ਜਥੇ. ਮਨਜੀਤ ਸਿੰਘ ਮਦਨੀਪੁਰ ਇੰਚਾਰਜ ਹਲਕਾ ਪਾਇਲ ਨੇ ਕਿਹਾ ਕਿ ਇੰਜੀ. ਬੋਪਾਰਾਏ ਸਮੇਤ ਸਾਰੀ ਅਕਾਲੀ ਦਲ ਦੀ ਟੀਮ ਹੜ੍ਹ ਪੀੜਤਾਂ ਦੀ ਮਦਦ ਲਈ ਦਿਲ ਖ਼ੋਲ ਕੇ ਸੇਵਾ ਕਰ ਰਹੀ ਹੈ | ਇਸ ਮੌਕੇ ਜਥੇ. ਮਨਜੀਤ ਸਿੰਘ ਘੁਡਾਣੀ, ਸਰਪੰਚ ਗੁਰਦੀਪ ਸਿੰਘ ਚਾਪੜਾ, ਆੜ੍ਹਤੀ ਮਨਦੀਪ ਸਿੰਘ ਚਾਪੜਾ ਸਾਬਕਾ ਸਰਪੰਚ, ਬਲਦੇਵ ਸਿੰਘ ਖ਼ਾਲਸਾ, ਜਥੇ. ਜੋਰਾ ਸਿੰਘ, ਬੇਅੰਤ ਸਿੰਘ ਪੰਧੇਰ ਖੇੜੀ, ਮਨਪ੍ਰੀਤ ਸਿੰਘ ਬਿੱਲਾ ਘੁਡਾਣੀ, ਦਪਿੰਦਰ ਸਿੰਘ, ਨਿਰਭੈ ਸਿੰਘ, ਬੂਟਾ ਸਿੰਘ, ਰਜੇਸ਼ ਕੁਮਾਰ ਰਾਜੂ, ਅਵਤਾਰ ਸਿੰਘ, ਜਸਵੰਤ ਸਿੰਘ, ਸਤਪਾਲ ਸਿੰਘ, ਰਾਮਦਾਸ ਸਿੰਘ ਤੇ ਸਲੀਮ ਮੁਹੰਮਦ ਸਮੇਤ ਕੰਪਨੀ ਵਰਕਰ ਹਾਜ਼ਰ ਸਨ |