19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਿਛਲੇ 7 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ

Ad Position 21
No active advertisement
ਅਜੀਤ ਡੈਸਕ 06-09-2025
ਖੰਨਾ, 5 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਦੁਆਰਾ ਸਹਾਇਤਾ ਪ੍ਰਾਪਤ ਸਕੂਲ ਅਧਿਆਪਕਾਂ ਤੇ ਸਹਾਇਤਾ ਪ੍ਰਾਪਤ ਅਸਾਮੀਆਂ 'ਤੇ ਕੰਮ ਕਰਨ ਵਾਲੇ ਕਰਮਚਾਰੀ ਆਪਣੀ ਜ਼ਿੰਦਗੀ ਦੇ ਸਭ ਤੋਂ ਔਖੇ ਦੌਰ ਵਿਚੋਂ ਗੁਜ਼ਰ ਰਹੇ ਹਨ | ਅਧਿਆਪਨ ਤੇ ਗੈਰ-ਅਧਿਆਪਨ ਡਿਊਟੀਆਂ ਨਿਭਾਉਣ ਵਾਲਿਆਂ ਨੂੰ ਪਿਛਲੇ 7 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ | ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਨੇ ਦੱਸਿਆ ਕਿ ਹਾਲਾਤ ਇੰਨੇ ਭਿਆਨਕ ਹੋ ਗਏ ਹਨ ਕਿ 15 ਅਗਸਤ ਨੂੰ ਦੇਸ਼ ਦਾ ਆਜ਼ਾਦੀ ਦਿਵਸ ਮੌਕੇ ਇਨ੍ਹਾਂ ਅਧਿਆਪਕਾਂ ਕੋਲ ਆਪਣੇ ਘਰਾਂ ਵਿਚ ਰਾਸ਼ਨ ਲਿਆਉਣ ਲਈ ਪੈਸੇ ਵੀ ਨਹੀਂ ਹਨ | ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਦੇਸ਼ ਭਰ 'ਚ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ, ਪਰ ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕ ਇੱਕ ਦਰਦਨਾਕ ਸਥਿਤੀ ਵਿਚ ਹਨ | ਭੀਮ ਸੈਨ ਬੇਰ ਨੇ ਕਿਹਾ ਕਿ ਸਕੂਲਾਂ ਦੇ ਅਧਿਆਪਕਾਂ ਦੀਆਂ ਰੁਕੀਆਂ ਗਰਾਂਟਾਂ ਜਲਦ ਜਾਰੀ ਕਰਵਾਈਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਪਸ਼ੂਆਂ ਲਈ ਹਰਾ ਚਾਰਾ ਤੇ ਰਾਹਤ ਸਮੱਗਰੀ ਦੇ ਟਰੱਕ ਭੇਜੇ ਅਗਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਜ਼ੋਨ ਏ ਦੀ ਚੌਥੀ ਮੰਜ਼ਿਲ ਦਾ ਕੀਤਾ ਨਿਰੀਖਣ <br/>
Ad Position 24