19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਘੁਡਾਣੀ ਕਲਾਂ 'ਚ ਭਾਈ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 06-09-2025
ਰਾੜਾ ਸਾਹਿਬ, 5 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਪਿੰਡ ਘੁਡਾਣੀ ਕਲਾਂ ਗੁ. ਸ੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਸ਼੍ਰੋਮਣੀ ਸ਼ਹੀਦ ਭਾਈ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ | ਸਮਾਗਮ 'ਚ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਉਣ ਉਪਰੰਤ ਸੰਪ੍ਰਦਾਇ ਰਾੜਾ ਸਾਹਿਬ ਤੋਂ ਭਾਈ ਰਣਜੀਤ ਸਿੰਘ ਦੇ ਕੀਰਤਨੀ ਜਥੇ ਨੇ ਜਿਥੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੁ ਸ਼ਬਦ ਨਾਲ ਜੋੜਿਆ ਉਥੇ ਹੀ ਭਾਈ ਜੀਵਨ ਸਿੰਘ ਦਾ ਕੁਰਬਾਨੀ ਭਰਿਆ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ | ਇਸ ਸਮੇਂ ਪ੍ਰਬੰਧਕਾਂ ਵਲੋਂ ਧਾਰਮਿਕ ਸ਼ਖ਼ਸੀਅਤਾਂ ਦਾ ਗੁਰੂ ਘਰ ਦੀ ਅਪਾਰ ਬਖਸਿਸ਼ ਸ੍ਰੀ ਸਿਰੋਪਾਓ ਨਾਲ ਸਨਮਾਨ ਕੀਤਾ | ਇਸ ਮੌਕੇ ਪ੍ਰਬੰਧਕਾਂ ਵਿਚ ਪ੍ਰੀਤਮ ਸਿੰਘ, ਬਲਦੇਵ ਸਿੰਘ, ਹਰਿੰਦਰ ਸਿੰਘ, ਗਗਨਦੀਪ ਸਿੰਘ, ਭਾਈ ਗੁਰਪ੍ਰੀਤ ਸਿੰਘ 'ਤੇ ਮੰਚ ਸੰਚਾਲਕ ਬੰਤ ਸਿੰਘ ਘੁਡਾਣੀ ਤੋਂ ਇਲਾਵਾ ਵੱਡੀ ਤਾਦਾਦ ਵਿਚ ਸੰਗਤਾਂ ਸਨ | ਅਖੀਰ ਵਿਚ ਸੰਗਤਾਂ ਲਈ ਚਾਹ ਦੇ ਲੰਗਰ ਅਤੁੱਟ ਵਰਤਾਏ ਗਏ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਪਿੰਡ ਰੌਲੀ ਤੋਂ ਪੁੱਜੇ ਨਗਰ ਕੀਰਤਨ ਦਾ ਸਵਾਗਤ ਅਗਲੀ ਖ਼ਬਰ ਹਿੰਦ ਹਸਪਤਾਲ ਵਿਖੇ ਏਡਜ਼ ਸੰਬੰਧੀ ਨੁੱਕੜ ਨਾਟਕ ਕਰਵਾਇਆ
Ad Position 24