19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਪਿੰਡ ਰੌਲੀ ਤੋਂ ਪੁੱਜੇ ਨਗਰ ਕੀਰਤਨ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 06-09-2025
ਮਾਛੀਵਾੜਾ ਸਾਹਿਬ, 5 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਦੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪਿੰਡ ਰੌਲੀ ਤੋਂ ਪੁੱਜੇ ਨਗਰ ਕੀਰਤਨ ਦਾ ਸਵਾਗਤ ਕੀਤਾ | ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫ਼ੌਜ ਦੇ ਜਰਨੈਲ ਤੇ ਰੰਗਰੇਟੇ ਗੁਰੂ ਕੇ ਬੇਟੇ, ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ 364ਵੇਂ ਜਨਮ ਦਿਨ ਨੂੰ ਸਮਰਪਿਤ ਮੋਗਾ ਦੇ ਪਿੰਡ ਰੌਲੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ, ਜਿਸ ਦਾ ਮਾਛੀਵਾੜਾ ਵਿਖੇ ਪੁੱਜਣ 'ਤੇ ਸਮੂਹ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰਿਆਂ ਨੂੰ ਬਾਬਾ ਮੋਹਣ ਸਿੰਘ, ਗ੍ਰੰਥੀ ਬਲਦੇਵ ਸਿੰਘ, ਕਥਾ ਵਾਚਕ ਇਕਨਾਮ ਸਿੰਘ, ਜਸਪਾਲ ਸਿੰਘ ਵਲੋਂ ਸਿਰੋਪਾਓ ਭੇਟ ਕੀਤਾ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਮਾਛੀਵਾੜਾ ਸਾਹਿਬ ਵਿਖੇ ਵਿਸ਼ਰਾਮ ਕਰਨ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋ ਗਿਆ | ਇਸ ਮੌਕੇ ਬਲਜੀਤ ਸਿੰਘ ਡਰੋਲੀ ਭਾਈ, ਜਗਦੀਸ਼ ਸਿੰਘ ਡਰੋਲੀ ਭਾਈ, ਜਗਤਾਰ ਸਿੰਘ ਡਰੋਲੀ, ਮਨਜਿੰਦਰ ਸਿੰਘ ਡਰੋਲੀ, ਹੀਰਾ ਸਿੰਘ ਡਰੋਲੀ, ਪਿ੍ਥੀ ਸਿੰਘ ਡਰੋਲੀ, ਜਗਜੀਤ ਸਿੰਘ ਦੁਲੇਕੇ, ਬਲਜਿੰਦਰ ਸਿੰਘ ਥੰਮਨ, ਮੰਦਰ ਸਿੰਘ ਥੰਮਨ, ਦਰਸ਼ਨ ਸਿੰਘ ਮੰਗਾ, ਭੋਲਾ ਸਿੰਘ ਮੰਗਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਘਟੀਆ ਮਿਆਰ ਦਾ ਪਨੀਰ ਬਾਜ਼ਾਰ 'ਚ ਵਿਕ ਰਿਹਾ 200 ਰੁਪਏ ਕਿੱਲੋ ਦੇ ਕਰੀਬ ਅਗਲੀ ਖ਼ਬਰ ਘੁਡਾਣੀ ਕਲਾਂ 'ਚ ਭਾਈ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ
Ad Position 24