19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਗਾਰਡਨ ਵੈਲੀ ਸਕੂਲ ਦੀ ਟੀਮ ਵੀ ਪਹੁੰਚੀ

Ad Position 21
No active advertisement
ਅਜੀਤ ਡੈਸਕ 06-09-2025
ਮਾਛੀਵਾੜਾ ਸਾਹਿਬ, 5 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਕੁਹਾੜਾ ਰੋਡ 'ਤੇ ਸਥਿਤ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਲੋਂ ਧੁੱਸੀ ਬੰਨ੍ਹ 'ਤੇ ਦਿਨ ਬ ਦਿਨ ਵਧਦੀ ਖਾਰ ਨੂੰ ਦੇਖਦਿਆਂ ਮਜ਼ਬੂਤ ਕਰਨ ਦਾ ਆਪਣਾ ਯੋਗਦਾਨ ਪਾਇਆ | ਸਕੂਲ ਦੇ ਸਾਰੇ ਡਰਾਈਵਰ ਤੇ ਕੰਡਕਟਰ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਪੁੱਜੇ | ਸਕੂਲ ਪਿੰ੍ਰਸੀਪਲ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਸਮਾਜ ਪ੍ਰਤੀ ਆਪਣਾ ਫ਼ਰਜ਼ ਨਿਭਾਉਣਾ ਹਰੇਕ ਦਾ ਧਰਮ ਹੈ | ਸਤਲੁਜ ਦਰਿਆ 'ਚ ਪਾਣੀ ਦੇ ਵਧਦੇ ਪੱਧਰ ਕਾਰਨ ਲੋਕਾਂ ਦੀ ਸੁਰੱਖਿਆ ਲਈ ਬੰਨ੍ਹ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਇਹ ਕਾਰਜ ਉਦੋਂ ਹੀ ਸਫਲ ਹੋ ਸਕਦੇ ਹਨ ਜਦੋਂ ਅਸੀਂ ਇਕੱਠੇ ਹੋ ਕੇ ਹੰਭਲਾ ਮਾਰੀਏ | ਉਨ੍ਹਾਂ ਕਿਹਾ ਕਿ ਜੇਕਰ ਇਹ ਬੰਨ੍ਹ ਟੁੱਟਦਾ ਸੀ ਤਾਂ ਪੂਰੇ ਇਲਾਕੇ ਨੂੰ ਮਾਰ ਪੈਣੀ ਸੀ | ਇਸ ਨੂੰ ਦੇਖਦਿਆਂ ਸਮੂਹ ਸਟਾਫ਼ ਤੇ ਇਲਾਕਾ ਨਿਵਾਸੀਆਂ ਨੂੰ ਸਮਾਜਿਕ ਕਾਰਜਾਂ ਲਈ ਪ੍ਰੇਰਿਤ ਕੀਤਾ | ਉਨ੍ਹਾਂ ਅਰਦਾਸ ਕੀਤੀ ਕਿ ਪੰਜਾਬ ਜਲਦ ਹੀ ਹੜ੍ਹਾਂ ਦੇ ਪਾਣੀ ਤੋਂ ਮੁਕਤ ਹੋਵੇ |
Ad Position 22
No active advertisement
ਪਿਛਲੀ ਖ਼ਬਰ ਗੁ. ਚੋਲਾ ਸਾਹਿਬ ਘੁਡਾਣੀ ਕਲ੍ਹਾਂ ਵਿਖੇ ਹਲਕਾ ਵਿਧਾਇਕ ਗਿਆਸਪੁਰਾ ਸਮੇਤ ਪਾਰਟੀ ਪ੍ਰਮੁੱਖ ਆਗੂ ਹੋਏ ਨਤਮਸਤਕ ਅਗਲੀ ਖ਼ਬਰ ਜਸਲੀਨ ਕੌਰ ਨੇ ਸੀ. ਬੀ. ਐੱਸ. ਈ. ਕਲੱਸਟਰ ਅਥਲੈਟਿਕਸ ਮੀਟ 'ਚ ਸੁਪੀਰੀਅਰ ਵਰਲਡ ਸਕੂਲ ਦਾ ਨਾਂਅ ਰੁਸ਼ਨਾਇਆ
Ad Position 24