ਰਾੜਾ ਸਾਹਿਬ, 5 ਸਤੰਬਰ (ਸੁਖਵੀਰ ਸਿੰਘ ਚਣਕੋਈਆਂ, ਪ੍ਰੀਤਮ ਸਿੰਘ ਮੁਕੰਦਪੁਰੀ)-'ਆਪ' ਦੇ ਪਾਇਲ ਤੋਂ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਤੇ ਉਨ੍ਹਾਂ ਦੀ ਸੁਪਤਨੀ ਬੀਬੀ ਰਮਨਦੀਪ ਕੌਰ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪਵਿੱਤਰ ਅਸਥਾਨ ਇਤਿਹਾਸਿਕ ਗੁ. ਚੋਲਾ ਸਾਹਿਬ ਘੁਡਾਣੀ ਕਲ੍ਹਾਂ ਵਿਖੇ ਪਾਰਟੀ ਦੇ ਪ੍ਰਮੁੱਖ ਆਗੂਆਂ ਨਾਲ ਨਤਮਸਤਕ ਹੋਏ | ਉਨ੍ਹਾਂ ਗੁ. ਚੋਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਸੰਗਤਾਂ ਨਾਲ ਬੈਠ ਕੇ ਹੜ੍ਹ ਪ੍ਰਭਾਵਿਤ ਹੋਏ ਇਲਾਕਿਆਂ ਦੀ ਸੁੱਖ ਸਾਂਤੀ ਤੇ ਭਵਿੱਖ 'ਚ ਅਜਿਹੀ ਆਫ਼ਤ ਨਾ ਆਵੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰ ਕੇ ਅਰਦਾਸ ਬੇਨਤੀ ਕੀਤੀ | ਉਨ੍ਹਾਂ ਕਿਹਾ ਕਿ ਸਤਿਗੁਰੂ ਮਹਾਰਾਜ ਸਦਾ ਸੁੱਖ, ਸ਼ਾਂਤੀ ਤੇ ਰਹਿਮਤ ਵਰਤਾਈ ਰੱਖਣ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਤੇ ਮਿਹਰ ਕਰਨ | ਇਸ ਮੌਕੇ ਚੇਅਰਮੈਨ ਤਰਲੋਚਨ ਸਿੰਘ ਬੁਆਣੀ, ਚੇਅਰਮੈਨ ਬੂਟਾ ਸਿੰਘ ਗਿੱਲ, ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਚੇਅਰਮੈਨ ਕਰਨ ਸਿਹੌੜਾ, ਸਰਪੰਚ ਗੁਰਿੰਦਰ ਸਿੰਘ ਘੁਡਾਣੀ ਕਲ੍ਹਾਂ, ਸਰਪੰਚ ਕਰਮਜੀਤ ਸਿੰਘ ਤੂਰ ਬਰਮਾਲੀਪੁਰ, ਸਰਪੰਚ ਦਵਿੰਦਰ ਸਿੰਘ ਗਰਚਾ, ਸਰਪੰਚ ਮਨਦੀਪ ਸਿੰਘ ਕਟਾਹਰੀ, ਸਰਪੰਚ ਹਰਵਿੰਦਰ ਸਿੰਘ ਘਣਗਸ, ਜਥੇਦਾਰ ਦੀਦਾਰ ਸਿੰਘ, ਸਰਪੰਚ ਕਰਨੈਲ ਸਿੰਘ ਬੁਆਣੀ, ਸਿਆਸੀ ਸਕੱਤਰ ਮਨਜੀਤ ਸਿੰਘ ਡੀ. ਸੀ., ਅਵਤਾਰ ਸਿੰਘ ਘੁਡਾਣੀ ਕਲ੍ਹਾਂ, ਗੁਰਪ੍ਰੀਤ ਸਿੰਘ ਜਰਗੜੀ, ਗੁਰਪ੍ਰੀਤ ਕੌਰ ਘੁਡਾਣੀ ਕੋਆਰਡੀਨੇਟਰ ਤੇ ਮੰਚ ਸੰਚਾਲਕ ਬੰਤ ਸਿੰਘ ਘੁਡਾਣੀ ਆਦਿ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ |