ਬੀਜਾ, 5 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਕੇਂਦਰ ਅਤੇ ਸੂਬਾ ਸਰਕਾਰ ਦੀ ਲਾਪਰਵਾਹੀ ਕਰ ਕੇ ਪੰਜਾਬ ਵਿਚ ਜਿਸ ਤਰ੍ਹਾਂ ਹੜ੍ਹਾਂ ਨਾਲ ਲੋਕ ਪ੍ਰਭਾਵਿਤ ਹੋਏ ਹਨ ਅਤੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ | ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਇੱਕ ਲੱਖ ਰੁਪਏ ਪ੍ਰਤੀ ਏਕੜ, ਜਿਨ੍ਹਾਂ ਲੋਕਾਂ ਦੇ ਘਰ ਹੜ੍ਹਾਂ ਕਾਰਨ ਢਹਿ ਢੇਰੀ ਹੋ ਗਏ ਅਤੇ ਪਸ਼ੂ ਹੜ੍ਹਾਂ ਦੀ ਭੇਂਟ ਚੜ ਗਏ ਹਨ¢ ਉਨ੍ਹਾਂ ਨੂੰ ਵੀ ਤੁਰੰਤ ਉਨ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਤੋਂ ਇਲਾਵਾ ਹੜ੍ਹਾਂ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ, ਉਨ੍ਹਾਂ ਪਰਿਵਾਰਾਂ ਦੀ ਵੀ ਆਰਥਿਕ ਮਦਦ ਕੀਤੀ ਜਾਵੇ¢ ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਰੋਜ਼ਾਨਾ ਸਵੇਰ ਮੌਕੇ ਸੰਗਤਾਂ ਦੇ ਜੋੜੇ ਸਾਫ਼ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸਰਕਲ ਪਾਇਲ ਦੇ ਪ੍ਰਧਾਨ ਹਰਮਿੰਦਰ ਸਿੰਘ ਜਰਗ ਤੇ ਚਰਨਜੀਤ ਸਿੰਘ ਚੰਨੀ ਪਾਇਲ ਨੇ ਆਖਿਆ ਕਿ ਕੁਦਰਤ ਦੀ ਕਰੋਪੀ ਨੇ ਹੜ੍ਹਾਂ ਨਾਲ ਸੂਬੇ ਅੰਦਰ ਬਹੁਤ ਹੀ ਵੱਡਾ ਨੁਕਸਾਨ ਕੀਤਾ ਹੋਇਆ ਹੈ | ਪਰ ਕੇਂਦਰ ਸਰਕਾਰ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀ ਦਿਸ ਰਹੀ ਹੈ¢ ਜਿਸ ਨੇ ਹਾਲੇ ਤੱਕ ਸੂਬੇ ਨੂੰ ਮੁਆਵਜ਼ੇ ਦੇਣ ਬਾਰੇ ਮੂੰਹ ਨਹੀਂ ਖੋਲਿ੍ਹਆ ਪਰ ਅੱਜ ਪੰਜਾਬ ਹੀ ਪੰਜਾਬ ਦੀ ਸਹਾਇਤਾ ਕਰਨ ਲਈ ਡਟਿਆ ਹੋਇਆ ਹੈ¢ ਉਨ੍ਹਾਂ ਨੇ ਕਿਹਾ ਬੜੇ ਹੀ ਦੁਖੀ ਲਹਿਜ਼ੇ ਨਾਲ ਆਖਿਆ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਬਿਹਾਰ ਅਤੇ ਦੂਜਿਆਂ ਸੂਬਿਆ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਦੀ ਹੈ ਉਸੇ ਤਰ੍ਹਾਂ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਛੱਡ ਕੇ ਤੁਰੰਤ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰੇ ਤਾਂ ਜੋ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੁੱਝ ਰਾਹਤ ਮਿਲ ਸਕੇ¢ ਉਨ੍ਹਾਂ ਨੇ ਆਖਿਆ ਕਿ ਆਪਸੀ ਮਤਭੇਦ ਭੁਲਾ ਕੇ ਅੱਜ ਹਰ ਪਾਰਟੀ ਤੇ ਸੰਸਥਾਵਾਂ ਨੂੰ ਨੂੰ ਏਕਤਾ ਦਾ ਸਬੂਤ ਦੇ ਕੇ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਕਿ ਹੜ੍ਹ ਕਿਸੇ ਵੀ ਪਾਰਟੀ ਜਾਂ ਧਰਮ ਨੂੰ ਨਹੀਂ ਵੇਖਦਾ¢ ਇਸ ਨੁਕਸਾਨ ਦੀ ਭਰਪਾਈ ਲਈ ਰਾਜ ਸਰਕਾਰ ਨੂੰ ਕੇਂਦਰ ਨਾਲ ਮਿਲ ਕੇ ਖ਼ਾਸ ਰਾਹਤ ਪੈਕੇਜ ਦੀ ਮੰਗ ਕਰਨੀ ਚਾਹੀਦੀ ਹੈ¢ ਹੁਣ ਸਮੇਂ ਦੀ ਮੁੱਖ ਮੰਗ ਹੈ ਕਿ ਲੋਕਾਂ ਦੀ ਜ਼ਿੰਦਗੀ ਦੀ ਗੱਡੀ ਨੂੰ ਮੁੜ ਲੀਹ ਤੇ ਲਿਆਉਣ ਲਈ ਗੁਰੂ-ਘਰਾਂ, ਧਾਰਮਿਕ ਸੰਸਥਾਵਾਂ ਅਤੇ ਸਮਾਜਸੇਵੀ ਜਥੇਬੰਦੀਆਂ ਨੂੰ ਵੀ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣਾ ਚਾਹੀਦਾ ਹੈ¢ ਇਸ ਮੌਕੇ ਕੈਪਟਨ ਰਾਮਪਾਲ ਸਿੰਘ, ਗੁਰਜੋਤ ਸਿੰਘ ਜਰਗ, ਗੁਰਮੁਖ ਸਿੰਘ ਰਾਏਪੁਰ, ਗੁਰਮੀਤ ਸਿੰਘ ਰਾਣਾ ਕੱਦੋਂ, ਖੁਸ਼ਪ੍ਰੀਤ ਸਿੰਘ, ਦਵਿੰਦਰ ਸਿੰਘ ਗੜ੍ਹੀ, ਗੁਰਮੁਖ ਸਿੰਘ ਹਰਬੰਸਪੁਰਾ ਆਦਿ ਹਾਜ਼ਰ ਸਨ¢