19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਗੁੱਜਰਵਾਲ ਵਿਖੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 06-09-2025
ਜੋਧਾਂ, 5 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਗੁੱਜਰਵਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਸੰਬੰਧੀ ਤਿੰਨ ਦਿਨਾਂ ਮਹਾਨ ਧਾਰਮਿਕ ਸਮਾਗਮ ਕਰਵਾਇਆ | ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਸਾਨੂੰ ਆਪਣੇ ਦੇਸ਼ ਕੌਮ ਦੇ ਮਹਾਨ ਸ਼ਹੀਦ ਸੂਰਮਿਆਂ ਦੇ ਦਿਨ ਦਿਹਾੜੇ ਰਲ ਮਿਲ ਕੇ ਸਾਂਝੇ ਤੌਰ 'ਤੇ ਮਨਾਉਣ ਦੇ ਨਾਲ ਨਾਲ ਸਮਾਜਿਕ ਕੁਰੀਤੀਆਂ ਵਿਰੁੱਧ ਵੀ ਮੁਹਿੰਮ ਆਰੰਭ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮਹਾਨ ਯੋਧਿਆ ਦੀ ਸੋਚ ਅਤੇ ਵਿਚਾਰਧਾਰਾ ਅਨੁਸਾਰ ਸਮਾਜ ਦੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵੀ ਵੱਡੀ ਪੱਧਰ 'ਤੇ ਉਪਰਾਲੇ ਕਰਨੇ ਚਾਹੀਦੇ ਹਨ | ਇਸ ਮੌਕੇ ਢਾਡੀ ਭਾਈ ਜਸਪਾਲ ਸਿੰਘ ਘੁਲਾਲ ਦੇ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਜਥੇਦਾਰ ਜਗਰੂਪ ਸਿੰਘ, ਸਰਪੰਚ ਹਰਦੀਪ ਸਿੰਘ ਗਰੇਵਾਲ, ਜਗਦੇਵ ਸਿੰਘ ਗਰੇਵਾਲ, ਬਾਬਾ ਖ਼ੁਸ਼ਕਿਸਮਤ ਸਿੰਘ, ਮੈਨੇਜਰ ਜਗਦੀਸ਼ ਸਿੰਘ, ਗੁਰਜੀਤ ਸਿੰਘ ਹੈੱਡ ਗ੍ਰੰਥੀ, ਬੂਟਾ ਸਿੰਘ ਧਾਲੀਵਾਲ, ਪਿ੍ਤਪਾਲ ਸਿੰਘ ਪੰਚ, ਮਨਜਿੰਦਰ ਸਿੰਘ, ਉਪਕਾਰ ਸਿੰਘ ਗਰੇਵਾਲ, ਮਨਦੀਪ ਸਰੋਏ, ਸਤਵੰਤ ਸਿੰਘ, ਮਾਸਟਰ ਮਨਦੀਪ ਸਿੰਘ, ਤਰਸੇਮ ਸਿੰਘ ਖੰਡੂਰ, ਗੁਰਮੇਲ ਸਿੰਘ ਖੰਡੂਰ, ਚਮਕੌਰ ਸਿੰਘ ਖੰਡੂਰ, ਜਗਰੂਪ ਸਿੰਘ ਸੈਕਟਰੀ, ਪਰਮਿੰਦਰ ਸਿੰਘ ਮਾਜਰੀ, ਗੁਰਦੀਪ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਮੰਗਾ, ਪਾਲ ਸਿੰਘ ਧਾਲੀਵਾਲ, ਰਣਧੀਰ ਸਿੰਘ, ਹਰਮੇਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਤੇ ਸੂਬਾ ਸਰਕਾਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਵੇ-ਦਰਸ਼ਨ ਕੁੰਦਰਾ ਅਗਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਛੱਡ ਕੇ ਤੁਰੰਤ ਹੜ੍ਹ ਪੀੜਤ ਲੋਕਾਂ ਲਈ ਵਿਸ਼ੇਸ਼ ਰਾਹਤ ਪੈਕੇਜ ਦਾ ਕਰੇ ਐਲਾਨ-ਸਮਾਜ ਸ...
Ad Position 24