ਖੰਨਾ, 5 ਸਤੰਬਰ (ਪੱਤਰ ਪ੍ਰੇਰਕ)-ਚੋਰੀਸ਼ੁਦਾ ਐਕਟਿਵਾ ਨੂੰ ਵੇਚਣ ਜਾ ਰਹੇ ਇਕ ਵਿਅਕਤੀ ਨੂੰ ਥਾਣਾ ਸਿਟੀ ਖੰਨਾ ਨੇ ਪੁਲਿਸ ਨੇ ਐਕਟਿਵਾ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ-1 ਵਿਖੇ ਤਾਇਨਾਤ ਏ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਮੁਲਾਜ਼ਮਾਂ ਦੇ ਨਾਲ ਲਲਹੇੜੀ ਚੌਂਕ ਖੰਨਾ ਵਿਖੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸੀ | ਮੁਖ਼ਬਰ ਤੋਂ ਇਤਲਾਹ ਮਿਲੀ ਕਿ ਕਥਿਤ ਦੋਸ਼ੀ ਪਰਮਿੰਦਰ ਸਿੰਘ ਵਾਸੀ ਵਾਰਡ ਨੰਬਰ 8, ਖਮਾਣੋਂ (ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ) ਚੋਰੀ ਕੀਤੇ ਐਕਟਿਵਾ ਸਕੂਟਰ 'ਤੇ ਸਵਾਰ ਹੋ ਕੇ ਉਸ ਨੂੰ ਵੇਚਣ ਲਈ ਸਮਰਾਲਾ ਵਲੋਂ ਖੰਨਾ ਆ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸਮਰਾਲਾ ਰੋਡ 'ਤੇ ਨਾਕਾਬੰਦੀ ਕਰ ਕੇ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਾਂਚ ਕੀਤੀ ਤਾਂ ਐਕਟਿਵਾ ਚੋਰੀ ਕੀਤਾ ਪਾਇਆ ਗਿਆ | ਜਿਸ ਦੇ ਬਾਅਦ ਕਥਿਤ ਦੋਸ਼ੀ ਪਰਮਿੰਦਰ ਸਿੰਘ ਨੂੰ ਐਕਟਿਵਾ ਸਮੇਤ ਕਾਬੂ ਕਰ ਕੇ ਉਸ ਦੇ ਖ਼ਿਲਾਫ਼ ਬੀ. ਐਨ. ਐੱਸ. ਦੀ ਧਾਰਾ 303 (2), 317 (2) ਅਧੀਨ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |