19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਹੜ੍ਹ ਪੀੜਤਾਂ ਲਈ ਬਣਾਈ ਕਿਸ਼ਤੀ

Ad Position 21
No active advertisement
ਅਜੀਤ ਡੈਸਕ 06-09-2025
ਖੰਨਾ, 5 ਸਤੰਬਰ (ਹਰਜਿੰਦਰ ਸਿੰਘ ਲਾਲ)-ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਤੋਂ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਦੇ ਰਾਹਤ ਕਾਰਜਾਂ ਲਈ ਹਰੇਕ ਸੰਵੇਦਨਸ਼ੀਲ ਵਿਅਕਤੀ ਵਲੋਂ ਕੁੱਝ ਨਾ ਕੁੱਝ ਯਤਨ ਜ਼ਰੂਰ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮਿ੍ਤਸਰ ਸਾਹਿਬ) ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵੀ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਕਰਨ ਦਾ ਇਕ ਨਿਵੇਕਲਾ ਤੇ ਨੇਕ ਉਪਰਾਲਾ ਕੀਤਾ ਗਿਆ ਹੈ¢ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਦੇ ਹੋਣਹਾਰ ਤੇ ਮਿਹਨਤੀ ਵਿਦਿਆਰਥੀ ਸੁਖਚੈਨ ਸਿੰਘ, ਪਵਨ ਕੁਮਾਰ, ਗੁਰਵੀਰ ਸਿੰਘ ਤੇ ਅਮਨਦੀਪ ਸਿੰਘ ਵਲੋਂ ਦਿਨ-ਰਾਤ ਇੱਕ ਕਰ ਕੇ ਸਿਰਫ ਤਿੰਨ ਦਿਨਾਂ ਵਿਚ ਹੀ ਹੜ੍ਹ ਪੀੜਤਾਂ ਲਈ ਇੱਕ ਕਿਸ਼ਤੀ ਤਿਆਰ ਕੀਤੀ ਗਈ ਹੈ¢ ਇਸ ਕਾਲਜ ਦੇ ਸਮੂਹ ਸਟਾਫ਼ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਇੱਕ ਦਿਨ ਦੀ ਤਨਖ਼ਾਹ ਪਹਿਲਾਂ ਹੀ ਰਾਹਤ ਕਾਰਜਾਂ ਲਈ ਦਿੱਤੀ ਜਾ ਚੁੱਕੀ ਹੈ | ਪਰ ਇਸ ਤੋਂ ਇਲਾਵਾ ਇਸ ਕਿਸ਼ਤੀ ਬਣਾਉਣ ਦੇ ਕਾਰਜ ਲਈ ਅਲੱਗ ਤੋਂ ਪੰਜਾਹ ਹਜ਼ਾਰ ਦੇ ਕਰੀਬ ਸਹਾਇਤਾ ਰਾਸ਼ੀ ਇਕੱਤਰ ਕੀਤੀ ਗਈ | ਜਿਸ ਨਾਲ ਇਸ ਕਿਸ਼ਤੀ ਤੋਂ ਇਲਾਵਾ ਹੋਰ ਵਰਤੋਂ ਯੋਗ ਸਮਾਨ ਖ਼ਰੀਦ ਕੇ ਲੋੜਵੰਦਾਂ ਦੀ ਸਹਾਇਤਾ ਕਰਨ ਦਾ ਯਤਨ ਕੀਤਾ ਗਿਆ ਹੈ¢ ਕਿਸ਼ਤੀ ਤਿਆਰ ਹੋਣ ਉਪਰੰਤ ਇਸ ਨੰੂ ਐਮਰਜੈਂਸੀ ਹਾਲਾਤਾਂ ਦੇ ਮੱਦੇਨਜ਼ਰ ਡੇਰਾ ਬਾਬਾ ਨਾਨਕ ਇਲਾਕੇ ਵਿਚ ਪਹੁੰਚਾਇਆ ਗਿਆ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਇਨ੍ਹਾਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਦਿਲੋਂ ਧੰਨਵਾਦ ਕੀਤਾ¢ ਕਾਲਜ ਪਿ੍ੰਸੀਪਲ ਡਾ. ਗਗਨਦੀਪ ਸਿੰਘ ਵਲੋਂ ਸਮੂਹ ਸਟਾਫ਼ ਮੈਂਬਰਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਸਿਦਕ ਤੇ ਸਿਰੜ ਦੀ ਸਰਾਹਨਾ ਕੀਤੀ ਹੈ¢
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਜੀ. ਐੱਸ. ਟੀ. ਦਰਾਂ 'ਚ ਕਮੀ ਕਰਨ ਦੇ ਫ਼ੈਸਲੇ ਦਾ ਲੋਕਾਂ ਨੇ ਖੁੱਲ੍ਹ ਕੇ ਸਵਾਗਤ ਕੀਤਾ- ਬਲਜੀਤ ਸਿੰ... ਅਗਲੀ ਖ਼ਬਰ ਚੋਰੀਸ਼ੁਦਾ ਐਕਟਿਵਾ ਸਮੇਤ ਪੁਲਿਸ ਨੇ ਇਕ ਵਿਅਕਤੀ ਕੀਤਾ ਗਿ੍ਫ਼ਤਾਰ
Ad Position 24