19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕੇਂਦਰ ਸਰਕਾਰ ਵਲੋਂ ਜੀ. ਐੱਸ. ਟੀ. ਦਰਾਂ 'ਚ ਕਮੀ ਕਰਨ ਦੇ ਫ਼ੈਸਲੇ ਦਾ ਲੋਕਾਂ ਨੇ ਖੁੱਲ੍ਹ ਕੇ ਸਵਾਗਤ ਕੀਤਾ- ਬਲਜੀਤ ਸਿੰਘ

Ad Position 21
No active advertisement
ਅਜੀਤ ਡੈਸਕ 06-09-2025
ਬੀਜਾ, 5 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਜੀ. ਐੱਸ. ਟੀ. ਸਲੈਬ ਵਿਚ ਸੰਭਾਵਿਤ ਬਦਲਾਅ ਦੇ ਵਿਚਕਾਰ ਆਟੋ ਮੋਬਾਈਲ ਸੈਕਟਰ ਵਿਚ ਬਹੁਤ ਸਾਰੀਆਂ ਗਤੀਵਿਧੀਆਂ ਹੋਈਆਂ ਹਨ¢ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ 'ਚ ਨਵੇਂ ਆਏ ਯੂਥ ਆਗੂ ਬਲਜੀਤ ਸਿੰਘ ਰਾਏ ਮੰਜਾਲੀਆਂ ਨੇ ਕਰਦਿਆਂ ਦੱਸਿਆ ਕਿ ਕੁੱਝ ਮਹੀਨਾ ਪਹਿਲਾਂ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਇਆ ਹਾਂ¢ ਮੋਦੀ ਸਰਕਾਰ ਜੋ ਕਹਿੰਦੀ ਹੈ ਉਹ ਕਰ ਕੇ ਵਿਖਾਉਂਦੀ ਹੈ¢ ਪਿਛਲੇ ਦਿਨੀਂ ਮੋਦੀ ਸਰਕਾਰ ਵਲੋਂ ਜੀ. ਐੱਸ. ਟੀ. ਨੂੰ ਲੈ ਕੇ ਇੱਕ ਅਹਿਮ ਫ਼ੈਸਲਾ ਸੁਣਾਇਆ ਹੈ, ਜਿਸ ਵਿਚ ਜੀ. ਐੱਸ. ਟੀ. ਦੀਆਂ ਦਰਾਂ ਘਟਾਈਆਂ ਜਾਂਦੀਆਂ ਹਨ ਤਾਂ ਦੋਪਹੀਆ ਵਾਹਨ ਖ਼ਰੀਦਦਾਰਾਂ ਨੂੰ ਵੱਡਾ ਫ਼ਾਇਦਾ ਹੋਵੇਗਾ¢ ਕੇਂਦਰ ਸਰਕਾਰ ਵਲੋਂ ਜੀ. ਐੱਸ. ਟੀ. ਦਰਾਂ 'ਚ ਕਮੀ ਕਰਨ ਦੇ ਤਾਜ਼ਾ ਫ਼ੈਸਲੇ ਦਾ ਲੋਕਾਂ ਨੇ ਖੁੱਲ੍ਹ ਕੇ ਸਵਾਗਤ ਕੀਤਾ ਜਾ ਰਿਹਾ ਹੈ¢ ਲੋਕਾਂ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨਾਲ ਮਹਿੰਗਾਈ ਦਰ 'ਚ ਕਾਫੀ ਹੱਦ ਤੱਕ ਕਮੀ ਆਵੇਗੀ ਤੇ ਰੋਜ਼ਾਨਾ ਦੀ ਜ਼ਿੰਦਗੀ ਆਸਾਨ ਹੋਵੇਗੀ¢ ਪਹਿਲਾਂ ਬਿਸਕੁਟ ਉੱਪਰ 18 ਫ਼ੀਸਦੀ ਟੈਕਸ ਲੱਗਦਾ ਸੀ ਜੋ ਹੁਣ ਘਟਾ ਕੇ 5 ਫ਼ੀਸਦੀ ਕਰ ਦਿੱਤਾ ਗਿਆ ਹੈ, ਇਸ ਨਾਲ ਡਿਮਾਂਡ ਵਧੇਗੀ ਤੇ ਪ੍ਰੋਡਕਸ਼ਨ 'ਚ ਵੀ ਵਾਧਾ ਹੋਵੇਗਾ¢ ਹਾਲਾਂਕਿ ਉਨ੍ਹਾਂ ਨੇ ਇਹ ਕਿਹਾ ਕਿ ਖੇਤੀਬਾੜੀ ਸੰਦਾਂ ਤੇ ਟਰੈਕਟਰ ਦੇ ਟਾਇਰਾਂ ਉੱਪਰ ਟੈਕਸ ਘਟਾਉਣ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ¢
Ad Position 22
No active advertisement
ਪਿਛਲੀ ਖ਼ਬਰ ਡੇਹਲੋਂ ਦੀਆਂ ਗਲੀਆਂ 'ਚ ਖੜੇ੍ਹ ਨਾਲੀਆਂ ਦੇ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਹੜ੍ਹ ਪੀੜਤਾਂ ਲਈ ਬਣਾਈ ਕਿਸ਼ਤੀ
Ad Position 24