ਮਾਛੀਵਾੜਾ ਸਾਹਿਬ, 5 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਜੋ ਹਾਲਾਤ ਬਣੇ ਹੋਏ ਹਨ, ਉਸ ਨਾਲ ਪੰਜਾਬ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਸਾਨੂੰ ਸਭ ਨੂੰ ਰਲ ਮਿਲ ਕੇ ਯਤਨ ਕਰਨੇ ਪੈਣਗੇ ਕਿਉਂਕਿ ਹਰ ਸੂਬੇ ਹਰ ਦੇਸ਼ ਵਿਦੇਸ਼ 'ਚ ਮੁਸੀਬਤ ਆਉਣ ਤੇ ਹਮੇਸ਼ਾ ਪੰਜਾਬੀਆਂ ਅੱਗੇ ਹੁੰਦੇ ਹਨ | ਇਹ ਪ੍ਰਗਟਾਵਾ ਪਿੰਡ ਫੱਸਿਆ ਨੇੜ੍ਹੇ ਮਾਛੀਵਾੜਾ ਸਾਹਿਬ ਵਿਚ ਮਿੱਟੀ ਦੀ ਸੇਵਾ ਕਰਨ ਦੌਰਾਨ ਮਾਛੀਵਾੜਾ ਤੋਂ ਭਾਜਪਾ ਮੰਡਲ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਸਮਾਂ ਪਾਰਟੀਬਾਜ਼ੀ 'ਚ ਫਸ ਕੇ ਇਕ ਦੂਜੇ 'ਤੇ ਦੂਸ਼ਣਬਾਜ਼ੀ ਕਰਨ ਦਾ ਨਹੀਂ | ਬਲਕਿ ਇਕਜੁੱਟ, ਇਕਮੁੱਠ ਹੋ ਕੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਬਣਾਉਣ ਲਈ ਸੁਹਿਰਦ ਯਤਨ ਕਰਨ ਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਣੇ-ਆਪਣੇ ਇਲਾਕੇ ਵਿਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜਨੀ ਚਾਹੀਦੀ ਹੈ |