ਡੇਹਲੋਂ, 5 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਅਧਿਆਪਕ ਦਿਵਸ ਮਨਾਇਆ, ਜਿਸ ਦੌਰਾਨ ਸਮੂਹ ਅਧਿਆਪਕਾਂ ਵਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਖੀ ਰਾਧਾ ਕਿ੍ਸ਼ਨ ਦੇ ਜਨਮ ਦਿਨ ਵੀ ਮਨਾਇਆ | ਇਸ ਸਮੇਂ ਅਧਿਆਪਕਾਂ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਡਾ. ਰਾਧਾ ਕਿ੍ਸ਼ਨ ਨੇ ਸਿੱਖਿਆ ਦੇ ਖੇਤਰ 'ਚ ਵੱਡਾ ਯੋਗਦਾਨ ਪਾਇਆ ਸੀ ਜਦ ਕਿ ਇਹ ਦਿਨ ਅਧਿਆਪਕਾਂ ਦੇ ਸਮਰਪਣ ਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਨਮਾਨ ਦੇਣ ਲਈ ਹੈ | ਇਸ ਸਮੇਂ ਪੈਰਾਗੌਨ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ, ਚੇਅਰਪਰਸਨ ਸੁਮਨ ਸੋਫਤ ਤੇ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਅਧਿਆਪਕ ਦਿਵਸ ਮੌਕੇ 'ਤੇ ਸਾਰੇ ਅਧਿਆਪਕਾਂ ਦਾ ਸਨਮਾਨ ਕੀਤਾ | ਸਮਾਗਮ ਦੀ ਸ਼ੁਰੂਆਤ ਇਕ ਵਿਚਾਰ-ਉਤੇਜਕ ਫ਼ਿਲਮ ਦੇ ਵਿਸ਼ੇਸ਼ ਪ੍ਰਦਰਸ਼ਨ ਨਾਲ ਹੋਈ | ਇਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਵਲੋਂ ਇਕ ਸ਼ਾਨਦਾਰ ਦੁਪਹਿਰ ਦੇ ਭੋਜਨ ਦਾ ਪ੍ਰਬੰਧ ਵੀ ਕੀਤਾ | ਇਸ ਸਮੇਂ ਡਾ. ਸੋਫਤ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਸਹੀ ਰਾਹ ਦਿਖਾਉਂਦੇ ਹਨ, ਉਨ੍ਹਾਂ ਦੇ ਚਰਿੱਤਰ ਨੂੰ ਨਿਖਾਰਦੇ ਹਨ ਅਤੇ ਉਨ੍ਹਾਂ ਨੂੰ ਇਕ ਬਿਹਤਰ ਭਵਿੱਖ ਲਈ ਤਿਆਰ ਕਰਦੇ ਹਨ | ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਅਧਿਆਪਕਾਂ ਵਲੋਂ ਦਿੱਤੀਆਂ ਸਿੱਖਿਆਵਾਂ ਤੇ ਉਦੇਸ਼ਾਂ 'ਤੇ ਅਮਲ ਕੀਤਾ ਜਾਣਾ ਚਾਹੀਦਾ ਹੈ |