ਕੁਹਾੜਾ, 5 ਸਤੰਬਰ (ਸੰਦੀਪ ਸਿੰਘ ਕੁਹਾੜਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਉਪ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਨਾਲ ਮੁਲਾਕਾਤ ਕਰ ਕੇ ਅਧਿਆਪਕ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ¢ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਅਮਨਦੀਪ ਸਿੰਘ, ਜ਼ਿਲ੍ਹਾ ਸਪੋਰਟਸ ਅਫ਼ਸਰ ਕੁਲਵੀਰ ਸਿੰਘ ਅਤੇ ਜਥੇਬੰਦੀ ਦੇ ਮੈਂਬਰਾਂ ਵਲੋਂ ਭਾਰਤ ਰਤਨ ਡਾ. ਸਰਵਪੱਲੀ ਰਾਧਾ ਕਿ੍ਸ਼ਨਨ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਨਮਨ ਕੀਤਾ ਗਿਆ¢ ਇਸ ਮੌਕੇ ਜ਼ਿਲ੍ਹਾ ਇਕਾਈ ਲੁਧਿਆਣਾ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ, ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ ਕੁਹਾੜਾ, ਪੈੱ੍ਰਸ ਸਕੱਤਰ ਮਨੋਜ ਕੁਮਾਰ, ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਬਲਾਕ ਪ੍ਰਧਾਨ ਹਰਜਿੰਦਰ ਸਿੰਘ, ਬਲਾਕ ਪ੍ਰਧਾਨ ਹਰਵਿੰਦਰ ਸਿੰਘ ਪੁੜੈਣ, ਬਲਾਕ ਪ੍ਰਧਾਨ ਜਗਮੀਤ ਸਿੰਘ, ਬਲਾਕ ਪ੍ਰਧਾਨ ਸਿਮਰਜੋਤ ਸਿੰਘ, ਬਲਾਕ ਪ੍ਰਧਾਨ ਨਵੀਨ ਕਪਿਲਾ ਆਦਿ ਹਾਜ਼ਰ ਸਨ¢