ਬੀਜਾ, 5 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਲੋਂ ਇਸ ਵਾਰ ਅਧਿਆਪਕ ਦਿਵਸ ਨੂੰ ਵਿਲੱਖਣ ਢੰਗ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ¢ ਸਕੂਲ ਦੇ ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਅਤੇ ਸਮੂਹ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਟੀਚਰਜ਼ ਡੇਅ ਸਮਾਰੋਹ ਉੱਤੇ ਹੋਣ ਵਾਲੇ ਖ਼ਰਚ ਨੂੰ ਹੜ ਪੀੜਤਾਂ ਦੀ ਸਹਾਇਤਾ ਲਈ ਸਮਰਪਿਤ ਹੋਵੇਗਾ¢ ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਹੋ ਰਹੇ ਪਰਿਵਾਰਾਂ ਦੀ ਮਦਦ ਲਈ ਸਕੂਲ ਵਲੋਂ ਕੀਤਾ ਇਹ ਯਤਨ ਬੱਚਿਆਂ ਲਈ ਜੀਵਨ ਭਰ ਦਾ ਸੰਦੇਸ਼ ਹੋਵੇਗਾ¢ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਕਿਹਾ ਕਿ ਸਕੂਲ ਹਮੇਸ਼ਾ ਹੀ ਸਿੱਖਿਆ ਦੇ ਨਾਲ-ਨਾਲ ਸਮਾਜ ਸੇਵਾ ਦੇ ਕੰਮਾਂ ਵਿਚ ਅਗੇ ਰਹਿੰਦਾ ਹੈ¢ ਵਰਨਣਯੋਗ ਹੈ ਕਿ ਟਰੱਸਟ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਵਲੋਂ ਪਹਿਲਾਂ ਹੀ ਹੜ ਪੀੜਤਾਂ ਦੀ ਮਦਦ ਲਈ 5 ਟਰੱਕ ਰਸਦਾਂ ਦੇ ਲਿਜਾ ਕੇ ਉਨ੍ਹਾਂ ਆਪ ਇਸ ਸੇਵਾ ਵਿਚ ਯੋਗਦਾਨ ਪਾਇਆ ਹੈ¢