ਸਾਹਨੇਵਾਲ, 5 ਸਤੰਬਰ (ਹਨੀ ਚਾਠਲੀ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਲੁਧਿਆਣਾ ਵਲੋਂ ਅਧਿਆਪਕ ਵਰਗ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਦੀ ਮਦਦ ਲਈ ਰਾਹਤ ਫ਼ੰਡ ਇਕੱਤਰ ਕੀਤਾ | ਅਧਿਆਪਕ ਦਿਵਸ ਮੌਕੇ ਰਾਹਤ ਫ਼ੰਡ ਦੀ ਇਕੱਤਰ ਰਾਸ਼ੀ ਦੋ ਲੱਖ ਰੁਪਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਕੁਦਰਤੀ ਆਫ਼ਤਾਂ ਪ੍ਰਬੰਧਨ ਮੰਤਰੀ ਪੰਜਾਬ ਸਰਕਾਰ ਨੂੰ ਸਪੁਰਦ ਕੀਤੀ ਗਈ | ਉਨ੍ਹਾਂ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਇਸ ਰਾਸ਼ੀ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਰਾਹੀਂ ਇੰਡੀਅਨ ਰੈੱਡ ਕਰਾਸ ਫ਼ੰਡ 'ਚ ਜਲਦ ਹੀ ਟਰਾਂਸਫ਼ਰ ਕਰਨ ਉਪਰੰਤ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਲਈ ਵਰਤਿਆ ਜਾਵੇਗਾ | ਇਸ ਮੌਕੇ ਰਾਸ਼ੀ ਜਾਰੀ ਕਰਨ ਲਈ ਸਹਾਇਕ ਡਿਪਟੀ ਕਮਿਸ਼ਨਰ ਲੁਧਿਆਣਾ ਪਾਇਲ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਅਮਨਦੀਪ ਸਿੰਘ, ਜ਼ਿਲ੍ਹਾ ਸਪੋਰਟਸ ਅਫ਼ਸਰ ਕੁਲਵੀਰ ਸਿੰਘ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ | ਇਸ ਮੌਕੇ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ, ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ ਕੁਹਾੜਾ, ਪੈੱ੍ਰਸ ਸਕੱਤਰ ਮਨੋਜ ਕੁਮਾਰ, ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਬਲਾਕ ਪ੍ਰਧਾਨ ਹਰਜਿੰਦਰ ਸਿੰਘ ਖੰਨਾ, ਬਲਾਕ ਪ੍ਰਧਾਨ ਹਰਵਿੰਦਰ ਸਿੰਘ ਪੁੜੈਣ, ਬਲਾਕ ਪ੍ਰਧਾਨ ਜਗਮੀਤ ਸਿੰਘ, ਬਲਾਕ ਪ੍ਰਧਾਨ ਸਿਮਰਜੋਤ ਸਿੰਘ, ਬਲਾਕ ਪ੍ਰਧਾਨ ਨਵੀਨ ਕਪਿਲਾ ਆਦਿ ਮੈਂਬਰ ਹਾਜ਼ਰ ਰਹੇ ¢