27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਡੋਪ ਟੈਸਟ ਪੋਜ਼ੀਟਿਵ ਆਉਣ 'ਤੇ ਵਿਅਕਤੀ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 07-09-2025
ਖੰਨਾ, 6 ਸਤੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਨਸ਼ਿਆਂ ਦਾ ਸੇਵਨ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਦਰ ਖੰਨਾ ਦੇ ਐਸ.ਐਚ.ਓ. ਸਬ ਇੰਸਪੈਕਟਰ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਛੱਕੀ/ਪੁਰਸ਼ਾਂ ਦੇ ਸੰਬੰਧ ਦਹਿੜੂ ਵੱਲ ਨੂੰ ਜਾ ਰਹੇ ਸੀ ਤਾਂ ਰਸਤੇ ਵਿਚ ਇੱਕ ਵਿਅਕਤੀ ਮਿਲਿਆ, ਜਿਸ ਨੇ ਕੋਈ ਨਸ਼ਾ ਆਦਿ ਕੀਤਾ ਹੋਇਆ ਲਗਦਾ ਸੀ, ਜਦੋਂ ਪੁਲਿਸ ਨੇ ਉਸ ਦੀ ਜਾਂਚ ਪੜਤਾਲ ਕੀਤੀ, ਜਿਸ ਨੇ ਆਪਣਾ ਨਾਮ ਸੁਖਬੀਰ ਸਿੰਘ ਸੁੱਖਾ ਵਾਸੀ ਪਿੰਡ ਦਹਿੜੂ ਦੱਸਿਆ | ਜਦੋਂ ਪੁਲਿਸ ਨੇ ਉਸਦਾ ਸਿਵਲ ਹਸਪਤਾਲ ਖੰਨਾ ਵਿਖੇ ਮੈਡੀਕਲ ਕਰਵਾਇਆ | ਡੋਪ ਟੈਸਟ ਪੋਜਟਿਵ ਆਉਣ 'ਤੇ ਵਿਅਕਤੀ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪਹਿਲਵਾਨ ਗੌਰਵ ਮਾਛੀਵਾੜਾ ਨੇ ਸਿਕੰਦਰ ਸ਼ੇਖ਼ ਨੂੰ ਚਿੱਤ ਕਰਕੇ ਜਿੱਤਿਆ ਟਰੈਕਟਰ ਅਗਲੀ ਖ਼ਬਰ ਪ੍ਰਸਿੱਧ ਮੇਲਾ ਛਪਾਰ ਧੂਮ ਧੜੱਕੇ ਨਾਲ ਸ਼ੁਰੂ ਹੋਇਆ
Ad Position 24