ਖੰਨਾ, 6 ਸਤੰਬਰ (ਹਰਜਿੰਦਰ ਸਿੰਘ ਲਾਲ)-ਪਲੈਨਟ-ਈ ਸਕੂਲ ਸਮਰਾਲਾ ਰੋਡ ਖੰਨਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਵਲੋਂ ਇਲਾਕਾ ਖੰਨਾ ਦੇ ਲੋਕਾਂ ਦੇ ਸਹਿਯੋਗ ਨਾਲ ਹੜ੍ਹ ਪੀੜਤ ਪਰਿਵਾਰਾਂ ਲਈ ਇਕੱਠਾ ਕੀਤਾ ਰਾਸ਼ਨ ਦਾ ਵੀ ਟਰੱਕ ਰਵਾਨਾ ਕੀਤਾ ਗਿਆ | ਸੋਨੀਆ ਧਵਨ ਨੇ ਕਿਹਾ ਕਿ ਭਾਵੇਂ ਕਿ ਅੱਜ ਅਧਿਆਪਕ ਦਿਵਸ ਹੈ | ਅਸੀਂ ਲਗਾਤਾਰ ਸਾਰਾ ਸਟਾਫ਼ ਸਕੂਲ ਵਿਚ ਆ ਕੇ ਹੜ੍ਹ ਪੀੜਤਾਂ ਲਈ ਰਾਸ਼ਨ ਇਕੱਠਾ ਕਰ ਰਹੇ ਹਾਂ | ਆਉਣ ਵਾਲੇ ਸਮੇਂ 'ਚ ਅਸੀਂ ਹੋਰ ਵੀ ਟਰੱਕ ਰਵਾਨਾ ਕਰਾਂਗੇ | ਜਿਸ ਦੌਰਾਨ ਸਮੂਹ ਅਧਿਆਪਕਾਂ ਵਲੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕਿ੍ਸ਼ਨ ਦੇ ਜਨਮ ਦਿਨ ਵੀ ਮਨਾਇਆ ਗਿਆ | ਇਸ ਸਮੇਂ ਅਧਿਆਪਕਾਂ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਡਾ: ਰਾਧਾ ਕਿ੍ਸ਼ਨ ਨੇ ਸਿੱਖਿਆ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਇਆ ਸੀ, ਜਦਕਿ ਇਹ ਦਿਨ ਅਧਿਆਪਕਾਂ ਦੇ ਸਮਰਪਣ ਅਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਨਮਾਨ ਦੇਣ ਲਈ ਹੈ | ਇਸ ਸਮੇਂ ਪਲੈਨਟ-ਈ ਸਕੂਲ ਦੇ ਡਾਇਰੈਕਟਰ ਸੋਨੀਆ ਧਵਨ, ਪਿ੍ੰ. ਰਾਕੇਸ਼ ਠਾਕੁਰ ਦੀ ਅਗਵਾਈ ਹੇਠ ਅਧਿਆਪਕ ਦਿਵਸ ਦੇ ਮੌਕੇ 'ਤੇ ਸਾਰੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ |