27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਵਿਧਾਇਕ ਮਨਪ੍ਰੀਤ ਇਯਾਲੀ ਨੇ ਫੱਸਿਆਂ ਬੰਨ੍ਹ ਦੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 07-09-2025
ਮਾਛੀਵਾੜਾ ਸਾਹਿਬ, 6 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੇੜੇ ਫੱਸਿਆਂ ਵਿਖੇ ਚੱਲ ਰਹੇ ਰਾਹਤ ਕਾਰਜਾਂ ਦਾ ਹਲਕਾ ਮੁੱਲਾਂਪੁਰ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਜਾਇਜ਼ਾ ਲਿਆ ¢ ਇਸ ਮੌਕੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਬੈਨੀਪਾਲ, ਸੁਰਜੀਤ ਸਿੰਘ ਮਾਂਗਟ, ਸਰਪੰਚ ਮਨਜੀਤ ਸਿੰਘ ਇਰਾਕ, ਗਗਨਦੀਪ ਸਿੰਘ ਖੁਰਾਣਾ, ਸਹਿਰਾਬ ਸਿੰਘ ਬੈਨੀਪਾਲ, ਹਰਦੀਪ ਸਿੰਘ ਢਿੱਲੋਂ, ਮਨਮੋਹਣ ਸਿੰਘ ਚੱਕੀ, ਕੁਲਵਿੰਦਰ ਸਿੰਘ ਪਵਾਤ, ਜਥੇਦਾਰ ਮਨਮੋਹਣ ਸਿੰਘ, ਗੁਰਨਾਮ ਸਿੰਘ ਖ਼ਾਲਸਾ ਧਨੂੰਰ ਵੀ ਮੌਜੂਦ ਸਨ¢ ਵਿਧਾਇਕ ਇਯਾਲੀ ਨੇ ਪ੍ਰੈਸ ਨਾਲ ਗੱਲ ਕਰਦਿਆਂ ਕਿਹਾ ਕਿ ਪਿੰਡ ਫੱਸਿਆਂ ਵਿਖੇ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਸੂਬੇ ਦੇ ਨੌਜਵਾਨਾਂ ਦਾ ਜੋਸ਼ ਦੇਖ ਕੇ ਬੜੀ ਖ਼ੁਸ਼ੀ ਹੋਈ ਕਿ ਲੋਕ ਸਰਕਾਰਾਂ ਤੋਂ ਬੇਆਸ ਹੋ ਕੇ ਇੱਕਜੁੱਟ ਹੋ ਕੇ ਕੰਮ ਕਰ ਰਹੇ ਹਨ¢ ਉਨ੍ਹਾਂ ਕਿਹਾ ਕਿ ਸੈਂਕੜੇ ਹੀ ਟਰੈਕਟਰ, ਟਰਾਲੀਆਂ ਬੋਰੀਆਂ ਢੋਅ ਰਹੀਆਂ ਹਨ, ਜਿਨ੍ਹਾਂ ਵਿਚ ਡੀਜ਼ਲ ਪਵਾਉਣ ਲਈ ਉਨ੍ਹਾਂ ਆਪਣੀ ਨੇਕ ਕਮਾਈ 'ਚੋਂ 2 ਲੱਖ ਰੁਪਏ ਦਿੱਤੇ ਹਨ¢ ਇਯਾਲੀ ਨੇ ਕਿਹਾ ਕਿ ਸਰਕਾਰ ਨੂੰ ਪਤਾ ਸੀ ਕਿ ਇਸ ਵਾਰ ਮੀਂਹ ਜ਼ਿਆਦਾ ਪੈਣ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ | ਇਸ ਲਈ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਕਰਨੀ ਚਾਹੀਦੀ ਸੀ ¢
Ad Position 22
No active advertisement
ਪਿਛਲੀ ਖ਼ਬਰ ਭਾਜਪਾ ਮੰਡਲ ਮਾਛੀਵਾੜਾ ਨੇ ਹੜ੍ਹ ਪੀੜਤਾਂ ਲਈ ਵਿੱਤੀ ਸਹਾਇਤਾ ਦਿੱਤੀ ਅਗਲੀ ਖ਼ਬਰ ਨਫੀਸ ਤੇ ਰੁਦਰ ਨੇ ਜੂਨੀਅਰ ਓਪਨ ਸਕੁਐਸ਼ 'ਚ ਕੀਤੀ ਜਿੱਤ ਹਾਸਿਲ
Ad Position 24