27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਭਾਜਪਾ ਮੰਡਲ ਮਾਛੀਵਾੜਾ ਨੇ ਹੜ੍ਹ ਪੀੜਤਾਂ ਲਈ ਵਿੱਤੀ ਸਹਾਇਤਾ ਦਿੱਤੀ

Ad Position 21
No active advertisement
ਅਜੀਤ ਡੈਸਕ 07-09-2025
ਮਾਛੀਵਾੜਾ ਸਾਹਿਬ, 6 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਪਿੰਡ ਫਸਿਆਂ ਨੇੜੇ ਮਾਛੀਵਾੜਾ ਸਾਹਿਬ ਭਾਜਪਾ ਮੰਡਲ ਦੀ ਟੀਮ ਵਲੋਂ ਹੜ੍ਹ ਨਾਲ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਕੀਤਾ ਗਿਆ¢ ਇਸ ਦੌਰਾਨ ਭਾਜਪਾ ਮੰਡਲ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਨੇ ਕਿਹਾ ਕਿ ਕਈ ਦਿਨਾਂ ਤੋਂ ਸੂਚਨਾ ਮਿਲ ਰਹੀ ਸੀ ਕਿ ਬੰਨ੍ਹ ਕਿਸੇ ਸਮੇਂ ਵੀ ਟੁੱਟ ਸਕਦਾ ਹੈ | ਪਰ ਇਲਾਕੇ ਦੇ ਲੋਕਾਂ ਨੇ ਇਸ ਬੰਨ੍ਹ ਨੂੰ ਬਚਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ ਜੋ ਕਿ ਵਧਾਈ ਦੇ ਪਾਤਰ ਹਨ¢ ਉਨ੍ਹਾਂ ਕਿਹਾ ਕਿ ਬੰਨ੍ਹਾਂ ਨੂੰ ਮਜ਼ਬੂਤ ਕਰਨ ਲੱਗੇ ਲੋਕਾਂ ਲਈ ਵੱਖ-ਵੱਖ ਪਿੰਡਾਂ ਤੇ ਵੱਖ-ਵੱਖ ਸੰਸਥਾਵਾਂ ਵਲੋਂ ਲੰਗਰ ਲਗਾਏ ਜਾ ਰਹੇ ਹਨ¢ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਅਤੇ ਭਾਜਪਾ ਟੀਮ ਵਲੋਂ 50 ਹਜ਼ਾਰ ਰੁਪਏ ਸਰਪੰਚ ਦਿਲਬਾਗ ਸਿੰਘ ਕੱਚਾ ਮਾਛੀਵਾੜਾ ਨੂੰ ਸੌਂਪੇ ਕਿ ਉਹ ਵਾਹਨਾਂ 'ਚ ਤੇਲ ਤੇ ਹੋਰ ਸਮੱਗਰੀ ਖ਼ਰੀਦਣ ¢ ਉਨ੍ਹਾਂ ਦੱਸਿਆ ਕਿ ਕੱਲ੍ਹ ਵਿਕਰਮਜੀਤ ਸਿੰਘ ਚੀਮਾ ਅਤੇ ਪ੍ਰੋ. ਭੁਪਿੰਦਰ ਸਿੰਘ ਚੀਮਾ ਵਲੋਂ ਵੀ ਪਿੰਡ ਫੱਸਿਆਂ ਬੰਨ੍ਹ ਦਾ ਦੌਰਾ ਕੀਤਾ ਗਿਆ ਤੇ ਮਿੱਟੀ ਪਾਉਣ ਦੀ ਸੇਵਾ ਕੀਤੀ ਗਈ ¢ ਇਸ ਮੌਕੇ ਸਰਪੰਚ ਦਿਲਬਾਗ ਸਿੰਘ, ਰਾਮਪਾਲ ਸਹਾਰਨ, ਜਸਪਾਲ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ ¢
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ ਪਰਿਵਾਰਾਂ ਨੂੰ ਤਰਪਾਲਾਂ ਵੰਡੀਆਂ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਇਯਾਲੀ ਨੇ ਫੱਸਿਆਂ ਬੰਨ੍ਹ ਦੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ
Ad Position 24