27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਵਿਧਾਇਕ ਗਿਆਸਪੁਰਾ ਨੇ ਪਰਿਵਾਰਾਂ ਨੂੰ ਤਰਪਾਲਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 07-09-2025
ਪਾਇਲ, 6 ਸਤੰਬਰ (ਨਿਜ਼ਾਮਪੁਰ, ਰਾਜਿੰਦਰ ਸਿੰਘ)- ਪੰਜਾਬ ਭਰ ਵਿਚ ਹੋ ਰਹੀ ਜ਼ੋਰਦਾਰ ਬਾਰਿਸ਼ ਕਾਰਨ ਹੜ੍ਹਾਂ ਦੇ ਨਾਲ-ਨਾਲ ਜ਼ਿਆਦਾਤਰ ਲੋਕਾਂ ਦੇ ਘਰਾਂ ਦੀਆਂ ਛੱਤਾਂ ਚੋਅ ਰਹੀਆਂ ਹਨ, ਜਿਸ ਕਾਰਨ ਘਰਾਂ ਅੰਦਰ ਪਿਆ ਸਮਾਨ ਖ਼ਰਾਬ ਹੋ ਰਿਹਾ | ਪਿਛਲੇ ਕਈ ਦਿਨਾਂ ਤੋਂ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਲਗਾਤਾਰ ਪਰਿਵਾਰਾਂ ਨੂੰ ਪਲਾਸਟਿਕ ਦੇ ਕਾਗ਼ਜ਼ (ਤਰਪਾਲਾਂ) ਵੰਡੀਆਂ ਜਾ ਰਹੀਆਂ ਹਨ | ਵਿਧਾਇਕ ਗਿਆਸਪੁਰਾ ਨੇ ਕਿਹਾ ਹਲਕੇ ਦੇ ਲੋਕਾਂ ਵੱਲੋਂ ਪਾਈ ਇੱਕ-ਇੱਕ ਵੋਟ ਦਾ ਕਰਜ ਹਰ ਵਰਗ ਦੇ ਲੋਕਾਂ ਦੀ ਸੇਵਾ ਕਰਕੇ ਹਮੇਸ਼ਾ ਇਮਾਨਦਾਰੀ ਤੇ ਤਨਦੇਹੀ ਨਾਲ ਮੋੜ ਰਿਹਾ ਹਾਂ, ਜੋ ਭਵਿੱਖ ਵਿਚ ਨਿਰੰਤਰ ਜਾਰੀ ਰਹੇਗਾ | ਇਸ ਮੌਕੇ ਸਿਆਸੀ ਸਕੱਤਰ ਮਨਜੀਤ ਸਿੰਘ ਡੀ. ਸੀ., ਬੂਟਾ ਸਿੰਘ ਰਾਣੋ, ਬਹਾਦਰ ਸਿੰਘ ਸੋਮਲ ਖੇੜੀ, ਸਰਪੰਚ ਯਾਦਵਿੰਦਰ ਸਿੰਘ ਧਮੋਟ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਣਪਤੀ ਦੀ ਈਕੋ ਫਰੈਂਡਲੀ ਮੂਰਤੀ ਦਾ ਕੀਤਾ ਵਿਸਰਜਨ ਅਗਲੀ ਖ਼ਬਰ ਭਾਜਪਾ ਮੰਡਲ ਮਾਛੀਵਾੜਾ ਨੇ ਹੜ੍ਹ ਪੀੜਤਾਂ ਲਈ ਵਿੱਤੀ ਸਹਾਇਤਾ ਦਿੱਤੀ
Ad Position 24