ਖੰਨਾ, 6 ਸਤੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਨੇ ਮੰਗ ਕੀਤੀ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਇਕ ਮੌਜੂਦਾ ਜੱਜ ਨੂੰ ਨਿਯੁਕਤ ਕਰਕੇ ਪੰਜਾਬ 'ਚ ਆਈ ਬਰਸਾਤੀ ਤ੍ਰਾਸਦੀ ਦੇ ਕਾਰਨਾਂ ਦੀ ਜਾਂਚ ਕਰਵਾਈ ਜਾਵੇ | ਦਿਲਬਰ ਮੁਹੰਮਦ ਖਾਨ ਨੇ ਆਮ ਆਦਮੀ ਪਾਰਟੀ ਸਰਕਾਰ 'ਤੇ ਹੜ੍ਹਾਂ ਦੀ ਸਥਿਤੀ ਨੂੰ ਸੰਭਾਲਣ 'ਚ ਪੂਰੀ ਤਰ੍ਹਾਂ ਅਸਫਲ ਰਹਿਣ ਦਾ ਦੋਸ਼ ਲਗਾਇਆ | ਉਨ੍ਹਾਂ ਕਿਹਾ ਕਿ ਇਨ੍ਹਾਂ ਹੜ੍ਹਾਂ ਦੀ ਨੂੰ ਕੁਦਰਤੀ ਆਫ਼ਤ ਨਹੀਂ ਕਿਹਾ ਜਾ ਸਕਦਾ, ਸਗੋਂ ਇਹ ਗੰਭੀਰ ਪ੍ਰਸ਼ਾਸਨਿਕ ਲਾਪਰਵਾਹੀ ਅਤੇ ਮਨੁੱਖੀ ਗ਼ਲਤੀਆਂ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਜਿਸ ਤਬਾਹੀ ਨਾਲ ਜੂਝ ਰਿਹਾ ਹੈ, ਉਹ ਸਿਰਫ਼ ਕੁਦਰਤ ਦੀ ਮਾਰ ਨਹੀਂ ਹੈ, ਸਗੋਂ ਰਾਜ ਸਰਕਾਰ ਦੀ ਤਿਆਰੀਆਂ ਦੀ ਕਮੀ ਅਤੇ ਕੁਪ੍ਰਬੰਧਨ ਦਾ ਨਤੀਜਾ ਹੈ | ਜਨਾਬ ਦਿਲਬਰ ਮੁਹੰਮਦ ਖਾਨ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐਮ. ਬੀ.) ਨੂੰ ਵੀ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਇਸ ਤਬਾਹੀ ਦੀ ਜਵਾਬਦੇਹੀ ਉਸ ਨੂੰ ਵੀ ਲੈਣੀ ਪਵੇਗੀ | ਉਨ੍ਹਾਂ ਕਿਹਾ, ਬੀ. ਬੀ. ਐਮ. ਬੀ. ਭਾਖੜਾ ਅਤੇ ਪੋਂਗ ਡੈਮ (ਸਤਲੁਜ ਅਤੇ ਬਿਆਸ ਨਦੀਆਂ 'ਤੇ ਬਣੇ) ਵਿੱਚ ਅਗਾਊਾ ਯੋਜਨਾਬੰਦੀ ਅਤੇ ਜਲਾਸ਼ਯ ਪ੍ਰਬੰਧਨ ਵਿਚ ਨਾਕਾਮ ਰਿਹਾ | ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿਚ ਨੇਤਾਵਾਂ ਅਤੇ ਵੀ. ਆਈ. ਪੀ. ਦੀ ਆਵਾਜਾਈ ਕਾਰਨ ਰਾਹਤ ਕਾਰਜ ਪ੍ਰਭਾਵਿਤ ਹੋ ਰਹੇ ਹਨ |