27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹ ਪੀੜਤਾਂ ਲਈ ਭੇਜੀ ਰਾਹਤ ਸਮੱਗਰੀ ਲੈ ਕੇ ਪੁੱਜੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ

Ad Position 21
No active advertisement
ਅਜੀਤ ਡੈਸਕ 07-09-2025
ਮਾਛੀਵਾੜਾ ਸਾਹਿਬ, 6 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਨੇੜਲੇ ਪਿੰਡ ਧੁੱਲੇਵਾਲ ਦੇ ਧੁੱਸੀ ਬੰਨ੍ਹ ਵਿਖੇ ਚੱਲ ਰਹੇ ਰਾਹਤ ਕਾਰਜਾਂ ਵਿਚ ਲੱਗੇ ਮਜ਼ਦੂਰਾਂ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਮਰਾਲਾ ਅਦਾਲਤ ਦੇ ਜੱਜ ਸਾਹਿਬਾਨ ਰਾਹਤ ਸਮੱਗਰੀ ਲੈ ਕੇ ਪਹੁੰਚੇ ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮਰਾਲਾ ਅਦਾਲਤ ਦੇ ਜੱਜ ਰਜਿੰਦਰ ਸਿੰਘ ਅਤੇ ਦੇਵਨੂਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੈਸ਼ਨ ਜੱਜ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵਲੋਂ ਜਾਰੀ ਨਿਰਦੇਸ਼ਾਂ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅੱਜ ਧੁੱਸੀ ਬੰਨ੍ਹ 'ਤੇ ਰਾਹਤ ਕਾਰਜਾਂ ਵਿਚ ਜੁਟੇ ਮਜ਼ਦੂਰਾਂ ਨੂੰ ਤਰਪਾਲਾਂ, ਬਰਸਾਤੀ ਕੱਪੜ, ਔਰਤਾਂ ਨੂੰ ਲੋੜੀਂਦੇ ਸਾਮਾਨ ਤੋਂ ਇਲਾਵਾ ਦਵਾਈਆਂ ਤੇ ਖਾਣ-ਪੀਣ ਵਾਲਾ ਸਾਮਾਨ ਵੰਡਿਆ ਗਿਆ ¢ ਜੱਜ ਸਾਹਿਬਾਨ ਨੇ ਦੱਸਿਆ ਕਿ ਅੱਜ ਪੰਜਾਬ ਹੜ੍ਹਾਂ ਦੀ ਮਾਰ ਹੇਠਾਂ ਆਇਆ ਹੈ, ਜਿਸ ਨਾਲ ਕਾਫ਼ੀ ਲੋਕ ਪ੍ਰਭਾਵਿਤ ਹੋਏ ਹਨ¢ ਉਨ੍ਹਾਂ ਕਿਹਾ ਕਿ ਜਿੱਥੇ ਅੱਜ ਸੂਬੇ ਦੇ ਹਰੇਕ ਵਰਗ ਹੜ੍ਹ ਪੀੜਤਾਂ ਦੀ ਮਦਦ ਕਰ ਰਿਹਾ ਹੈ | ਉੱਥੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵੀ ਕੁੱਝ ਰਾਹਤ ਸਮਗਰੀ ਦਿੱਤੀ ਗਈ ਹੈ¢ ਸਮਰਾਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ ਅਤੇ ਉਨ੍ਹਾਂ ਨਾਲ ਪੁੱਜੇ ਵਕੀਲਾਂ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਧੁੱਸੀ ਬੰਨ੍ਹ 'ਤੇ ਮਜ਼ਦੂਰਾਂ ਨੂੰ ਰਾਹਤ ਸਮੱਗਰੀ ਦਿੱਤੀ ਗਈ ¢ ਇਸ ਤੋਂ ਇਲਾਵਾ ਮਾਛੀਵਾੜਾ ਖਾਮ ਤੇ ਖ਼ਾਨਪੁਰ ਮੰਡ ਵਿਖੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ ਰਾਹਤ ਕਾਰਜਾਂ ਵਿਚ ਲੱਗੇ ਵਾਹਨਾਂ ਲਈ 500 ਲੀਟਰ ਡੀਜ਼ਲ ਵੀ ਦਿੱਤਾ ਗਿਆ¢ ਇਸ ਮੌਕੇ ਗੁਰਜੀਤ ਸਿੰਘ ਮਿੱਠੇਵਾਲ, ਰੁਪਿੰਦਰ ਸਿੰਘ ਮੁੰਡੀ ਸੁਪਰੀਮ ਕੋਰਟ ਮੈਂਬਰ ਬਾਰ ਐਸੋਸੀਏਸ਼ਨ, ਸੰਜੀਵ ਕਪੂਰ, ਨਰਿੰਦਰ ਸ਼ਰਮਾ, ਰਵੀ ਸੋਫ਼ਤ (ਸਾਰੇ ਐਡਵੋਕੇਟ) ਵੀ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਸੰਪ੍ਰਦਾਇ ਰਾੜਾ ਸਾਹਿਬ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਦੀ ਗੱਡੀ ਰਵਾਨਾ ਅਗਲੀ ਖ਼ਬਰ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਹੜ੍ਹਾਂ ਦੀ ਨਿਆਇਕ ਜਾਂਚ ਦੀ ਮੰਗ ਕੀਤੀ
Ad Position 24