ਰਾੜਾ ਸਾਹਿਬ, 6 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸੱਚਖੰਡ ਵਾਸੀ ਸੰਤ ਬਲਜਿੰਦਰ ਸਿੰਘ ਦੀ ਯਾਦ ਵਿਚ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਵਲੋਂ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਲਈ ਖਾਣ ਪੀਣ ਵਾਲੀਆਂ ਅਤੇ ਜ਼ਰੂਰੀ ਲੋੜਾਂ ਵਾਲੀਆਂ ਵਸਤਾਂ ਪੈਕਿੰਗ ਕਰਕੇ ਤੀਸਰੀ ਗੱਡੀ ਰਵਾਨਾ ਕੀਤੀ | ਅਸਥਾਨ ਦੇ ਮੁਖੀ ਸੰਤ ਬਾਬਾ ਅਮਰ ਸਿੰਘ ਨੇ ਕਿਹਾ ਕਿ ਸੰਪ੍ਰਦਾਇ ਰਾੜਾ ਸਾਹਿਬ ਇਸ ਮੁਸੀਬਤ ਦੀ ਘੜੀ ਵਿਚ ਲੋਕਾਂ ਦੇ ਨਾਲ ਖੜ੍ਹਾ ਹੈ | ਸੰਪ੍ਰਦਾਇ ਰਾੜਾ ਸਾਹਿਬ ਦੇ ਮੁੱਖ ਬੁਲਾਰੇ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਭਾਵੇਂ ਸ਼੍ਰੋਮਣੀ ਸੰਸਥਾਵਾਂ, ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਸੇਵੀ ਸੰਸਥਾਵਾਂ ਵਲੋਂ ਵੱਡੀ ਪੱਧਰ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ | ਇਸ ਚਿੰਤਾਜਨਕ ਸਥਿਤੀ ਨੂੰ ਦੇਖਦਿਆਂ ਰਾੜਾ ਸਾਹਿਬ ਟਰੱਸਟ ਵਲੋਂ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੋਂ ਗੰਭੀਰ ਸਥਿਤੀ ਅਤੇ ਵੱਧ ਲੋੜ ਵਾਲ਼ੇ ਇਲਾਕੇ ਦੀ ਜਾਣਕਾਰੀ ਲਈ ਤਾਂ ਉਨ੍ਹਾਂ ਅਜਨਾਲਾ ਸੈਕਟਰ ਵਿਚ ਬਣਾ ਕੇ ਗਏ ਹੈੱਡ ਕੁਆਰਟਰ ਵਿਚ ਲੋੜੀਂਦੀਆਂ ਖਾਣ ਪੀਣ ਵਾਲ਼ੀਆਂ ਵਸਤਾਂ ਪੈਕਿੰਗ ਕਰਕੇ ਭੇਜਣ ਮੰਗ ਕੀਤੀ ਹੈ | ਭਾਈ ਢੀਂਡਸਾ ਨੇ ਕਿਹਾ ਕਿ ਪੰਜਾਬ ਵਿਚ ਜਦੋਂ ਕੋਈ ਸਮੇਂ ਸਮੇਂ ਤੇ ਵੱਡੀ ਆਫ਼ਤ ਆਈ ਤਾਂ ਸੰਪ੍ਰਦਾਇ ਰਾੜਾ ਸਾਹਿਬ ਵੱਲੋਂ ਵੱਡੀਆਂ ਸੇਵਾਵਾਂ ਨਿਭਾਈਆਂ ਗਈਆਂ | ਮੌਕੇ ਤੇ ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ, ਬਾਬਾ ਅਜਵਿੰਦਰ ਸਿੰਘ, ਬਾਬਾ ਰੌਸ਼ਨ ਸਿੰਘ ਧਬਲਾਨ, ਬਾਬਾ ਗੁਰਮੁੱਖ ਆਲੋਵਾਲ, ਭਾਈ ਗੁਰਨਾਮ ਸਿੰਘ ਅੜੈਚਾ, ਭਾਈ ਮਲਕੀਤ ਸਿੰਘ ਪਨੇਸਰ, ਭਾਈ ਮਨਿੰਦਰਜੀਤ ਸਿੰਘ ਬਾਵਾ, ਬਾਬਾ ਅਮਰ ਸਿੰਘ ਕਥਾਵਾਚਕ, ਪਿ੍ੰਸੀਪਲ ਗੁਰਨਾਮ ਸਿੰਘ ਚੰਡੀਗੜ੍ਹ, ਐਡਵੋਕੇਟ ਭਵਪ੍ਰੀਤ ਸਿੰਘ ਮੰੂਡੀ, ਬਾਬਾ ਜਰਨੈਲ ਸਿੰਘ, ਭਾਈ ਬਾਵਾ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਹਰਜੀਤ ਸਿੰਘ ਮਹੋਲੀ, ਭਾਈ ਸੁਖਵਿੰਦਰ ਸਿੰਘ, ਭਾਈ ਰਘਵੀਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਗੋਬਿੰਦ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਪਰਮਜੀਤ ਸਿੰਘ ਪੰਮਾ, ਭਾਈ ਸੁਦਾਗਰ ਸਿੰਘ ਆਦਿ ਤੋਂ ਇਲਾਵਾ ਸੇਵਾਦਾਰ ਸਨ |