ਰਾੜਾ ਸਾਹਿਬ, 6 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡ ਬਿਲਾਸਪੁਰ ਵਿਖੇ ਸੀਨੀਅਰ ਆਗੂ ਅਵਿਨਾਸ਼ਪ੍ਰੀਤ ਸਿੰਘ ਜੱਲਾ ਮੀਤ ਪ੍ਰਧਾਨ ਪੰਜਾਬ ਆੜ੍ਹਤੀ ਐਸੋਸੀਏਸ਼ਨ ਵੱਲੋਂ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ | ਇਸ ਸਮੇਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਵੀ ਵਧੇਰੇ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਪਾਰਟੀ ਦੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਨੂੰ ਹੋਰ ਤਕੜੇ ਹੋ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਬਹੁਮਤ ਨਾਲ ਜਿੱਤੀਆਂ ਜਾਣ | ਇਸ ਮੌਕੇ ਅਭੈ ਸਿੰਘ ਜੱਲ੍ਹਾ ਯੂਥ ਆਗੂ, ਸੀਨੀ. ਆਗੂ ਡਾ. ਸਰਬਜੀਤ ਸਿੰਘ ਲੱਧੜ ਬਿਲਾਸਪੁਰ, ਗੁਰਪਾਲ ਸਿੰਘ ਲੱਧੜ, ਤਰਸੇਮ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਰਾਮਦਾਸ ਸਿੰਘ, ਕੁਲਦੀਪ ਸਿੰਘ ਦੀਪੀ, ਦਾਰਾ ਸਿੰਘ ਆਦਿ ਸਨ |