ਖੰਨਾ, 6 ਸਤੰਬਰ (ਹਰਜਿੰਦਰ ਸਿੰਘ ਲਾਲ)-ਅਧਿਆਪਕ ਦਿਵਸ ਮੌਕੇ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ (ਨਾਟਾ) ਪੰਜਾਬ ਵੱਲੋਂ ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਲਰਾਮ ਸ਼ਰਮਾ ਦੀ ਅਗਵਾਈ ਵਿਚ ਐਸੋਸੀਏਸ਼ਨ ਵਲੋਂ ਪੰਜਾਬ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ 125000 (ਇਕ ਲੱਖ ਪੱਚੀ ਹਜ਼ਾਰ) ਰੁਪਏ ਦੀ ਰਾਸ਼ੀ ਮੁੱਖ ਮੰਤਰੀ ਰਾਹਤ ਕੋਸ਼ ਲਈ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੂੰ ਭੇਟ ਕੀਤੀ ਗਈ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੈਸ਼ਨਲ ਐਵਾਰਡੀ ਅਧਿਆਪਕ ਸਾਡੇ ਸਿੱਖਿਆ ਵਿਭਾਗ ਪੰਜਾਬ ਦਾ ਮਾਣ ਹਨ | ਇਨ੍ਹਾਂ ਵੱਲੋਂ ਅਧਿਆਪਕ ਦਿਵਸ ਮੌਕੇ ਪਹਿਲ ਕਦਮੀ ਕਰਦੇ ਹੋਏ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਪਹਿਲਾਂ ਵੀ ਆਪਣੀ ਨਿੱਜੀ ਜੇਬ ਅਤੇ ਸੰਸਥਾਵਾਂ ਦੀ ਮਦਦ ਨਾਲ ਸਕੂਲਾਂ ਦਾ ਸਰਬਪੱਖੀ ਵਿਕਾਸ ਕੀਤਾ ਹੈ | ਇਸ ਮੌਕੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਲਰਾਮ ਸ਼ਰਮਾ ਨੇ ਕਿਹਾ ਕਿ ਭਵਿੱਖ ਵਿਚ ਵੀ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੇ ਪੜ੍ਹਾਈ ਦੇ ਨੁਕਸਾਨ ਦੀ ਪੂਰਤੀ ਲਈ ਸਮੁੱਚੇ ਯਤਨ ਆਰੰਭੇ ਜਾਣਗੇ | ਸਹਾਇਤਾ ਰਾਸ਼ੀ ਦੇਣ ਲਈ ਐਸੋਸੀਏਸ਼ਨ ਵੱਲੋਂ ਜਸਵਿੰਦਰ ਸਿੰਘ ਅÏਲਖ, ਮਨਮੋਹਨ ਸਿੰਘ, ਪੰਕਜ ਕੁਮਾਰ ਗੋਇਲ, ਅਮਰਜੀਤ ਸਿੰਘ ਚਹਿਲ, ਗੁਰਪ੍ਰੀਤ ਸਿੰਘ, ਲਵਜੀਤ ਸਿੰਘ, ਪਾਲੀ ਖਾਦਿਮ, ਨਰਿੰਦਰ ਸਿੰਘ, ਡਾ. ਜਸਵਿੰਦਰ ਸਿੰਘ, ਰਾਜਿੰਦਰ ਸਿੰਘ, ਕਰਮਜੀਤ ਸਿੰਘ ਗਰੇਵਾਲ, ਸੋਹਨ ਲਾਲ, ਕਿਰਨਦੀਪ ਸਿੰਘ ਟਿਵਾਣਾ, ਕੁਲਵਿੰਦਰ ਸਿੰਘ ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਨਾਮਧਾਰੀ, ਸਰਵਣ ਸਿੰਘ, ਸਰਬਜੀਤ ਸਿੰਘ, ਰਵਿੰਦਰ ਕੌਰ ਰੰਧਾਵਾ, ਰਜਿੰਦਰ ਵਿਖੌਨਾ, ਪਿ੍ੰਸੀ. ਡਾ. ਅਰੁਣ ਕੁਮਾਰ, ਲਲਿਤ ਕਿਸ਼ੋਰ ਘਈ ਸਾਬਕਾ ਡਾਇਰੈਕਟਰ ਸਿੱਖਿਆ ਵਿਭਾਗ, ਡਾ. ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਫਿਰੋਜ਼ਪੁਰ, ਗੁਰਿੰਦਰਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਲੰਧਰ ਡਾ. ਬਲਰਾਮ ਸ਼ਰਮਾ, ਜਗਤਾਰ ਸਿੰਘ ਮਨੈਲਾ, ਅਮਰਜੀਤ ਸਿੰਘ ਆਦਿ ਨੈਸ਼ਨਲ ਅਵਾਰਡੀ ਅਧਿਆਪਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਅਮਰਿੰਦਰ ਸਿੰਘ ਚਹਿਲ, ਰੋਹਿਤ ਕਾਲੀਆ, ਗੁਰਬਚਨ ਸਿੰਘ ਆਦਿ ਵੀ ਹਾਜ਼ਰ ਸਨ |