27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸੰਤ ਸੁਖਦੇਵ ਸਿੰਘ ਬੇਰ ਕਲਾਂ ਵਾਲੇ ਗੁ. ਰਾੜਾ ਸਾਹਿਬ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 07-09-2025
ਮਲੌਦ, 6 ਸਤੰਬਰ (ਸਹਾਰਨ ਮਾਜਰਾ)-ਗੁਰਦੁਆਰਾ ਦਮਦਮਾ ਸਾਹਿਬ ਨਗਰਾਸੂ ਉੱਤਰਾਖੰਡ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਦੇਵ ਸਿੰਘ ਡੇਰਾ ਨਿਰਮਲੇ ਬੇਰ ਕਲਾਂ ਵਾਲਿਆਂ ਵਲੋਂ ਅਮਰੀਕਾ ਦੌਰੇ ਤੋਂ ਵਾਪਸ ਦੇਸ਼ ਪਰਤਣ ਉਪਰੰਤ ਗੁਰਦੁਆਰਾ ਸਾਹਿਬ ਰਾੜਾ ਸਾਹਿਬ ਪੁੱਜੇ, ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਰਹੇ ਸੰਤ ਬਲਜਿੰਦਰ ਸਿੰਘ ਦੇ ਸੱਚਖੰਡ ਬਿਰਾਜਣ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸੰਤ ਬਲਜਿੰਦਰ ਸਿੰਘ ਦੇ ਸਦੀਵੀਂ ਵਿਛੋੜੇ ਕਾਰਨ ਰਾੜਾ ਸਾਹਿਬ ਸੰਪਰਦਾਇ ਦੀਆਂ ਸੰਗਤਾਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ | ਉਨ੍ਹਾਂ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਅਤੇ ਟਰੱਸਟ ਦੇ ਮੈਂਬਰਾਂ ਨਾਲ ਮਹਾਂਪੁਰਖਾਂ ਦੇ ਜੀਵਨ ਬਾਰੇ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਸੰਤ ਬਾਬਾ ਬਲਜਿੰਦਰ ਸਿੰਘ ਦਾ ਜੀਵਨ ਸਿੱਖ ਪੰਥ ਦੇ ਪ੍ਰਚਾਰ ਤੇ ਪ੍ਰਸਾਰ, ਗੁਰਬਾਣੀ ਨਾਲ ਅਟੁੱਟ ਪ੍ਰੇਮ ਅਤੇ ਕੌਮ ਸੇਵਾ ਲਈ ਸਮਰਪਿਤ ਰਿਹਾ | ਸੰਤ ਬੇਰ ਕਲਾਂ ਵਾਲਿਆਂ ਵਲੋਂ ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸ੍ਰੀ ਮਾਨ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਨੂੰ ਸਿੱਖ ਰਵਾਇਤਾਂ ਅਨੁਸਾਰ ਸਿਰੋਪਾਓ ਅਤੇ ਦਸਤਾਰ ਭੇਟ ਕੀਤੀ ਗਈ | ਜ਼ਿਕਰਯੋਗ ਹੈ ਕਿ ਸੰਤ ਸੁਖਦੇਵ ਸਿੰਘ ਤੇ ਸੰਤ ਬੇਅੰਤ ਸਿੰਘ ਵੱਲੋਂ ਹੇਮਕੁੰਟ ਸਾਹਿਬ ਦੇ ਰਸਤੇ 'ਚ ਪੈਂਦੇ ਗੁਰਦੁਆਰਾ ਦਮਦਮਾ ਸਾਹਿਬ ਨਗਰਾਸੂ ਉੱਤਰਾਖੰਡ ਵਿਖੇ ਸੰਗਤਾਂ ਲਈ ਲੰਗਰ ਅਤੇ ਸ਼ਾਨਦਾਰ ਰਿਹਾਇਸ਼ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ | ਇਸ ਮੌਕੇ ਭਾਈ ਵਾਹਿਗੁਰੂ ਸਿੰਘ, ਭਾਈ ਸਤਿਨਾਮ ਸਿੰਘ, ਭਾਈ ਗੁਰਨਾਮ ਸਿੰਘ ਅੜੈਚਾ, ਭਾਈ ਅਮਰ ਸਿੰਘ ਦਸਮੇਸ਼ ਕੰਬਾਈਨ ਮਲੇਰਕੋਟਲਾ, ਭਾਈ ਬਾਵਾ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਪਰਮਜੀਤ ਸਿੰਘ ਪੰਮਾ, ਭਾਈ ਸੁਖਵਿੰਦਰ ਸਿੰਘ, ਭਾਈ ਕੁਲਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੈਂਕ ਆਫ਼ ਇੰਡੀਆ ਬਰਾਂਚ ਮਹਿਦੂਦਾਂ ਨੇ 120ਵਾਂ ਸਥਾਪਨਾ ਮਨਾਇਆ ਅਗਲੀ ਖ਼ਬਰ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਯੋਗਦਾਨ
Ad Position 24