ਮਲੌਦ, 6 ਸਤੰਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਪਿਛਲੇ ਦਿਨੀਂ ਤਿਲਕਣ ਕਾਰਨ ਡਿਗ ਗਏ ਸਨ ਅਤੇ ਉਨ੍ਹਾਂ ਦੀ ਬਾਂਹ ਟੁੱਟ ਗਈ ਸੀ, ਜਿਸ ਕਾਰਨ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਪਹੁੰਚੇ | ਉਨ੍ਹਾਂ ਗਿੱਲ ਬੇਰਕਲਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ ਅਤੇ ਗੱਲਬਾਤ ਕਰਦਿਆਂ ਪੰਜਾਬ ਦੀ ਰਾਜਨੀਤੀ ਤੇ ਚਰਚਾ ਕੀਤੀ ਅਤੇ ਹੜ੍ਹਾਂ ਕਾਰਨ ਹੋ ਰਹੇ ਪੰਜਾਬ ਦੇ ਨੁਕਸਾਨ ਤੇ ਚਿੰਤਾ ਜ਼ਾਹਿਰ ਕੀਤੀ | ਇਸ ਮੌਕੇ ਲੱਖਾ ਪਾਇਲ ਨੇ ਗਿੱਲ ਬੇਰਕਲਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਗਿੱਲ ਬੇਰਕਲਾਂ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਰਿਹਾ ਹੈ ਤੇ ਹਰ ਚੰਗੇ ਮਾੜੇ ਟਾਈਮ ਵਿਚ ਪਾਰਟੀ ਅਤੇ ਲੋਕਾਂ ਦੇ ਹੱਕ 'ਚ ਆਵਾਜ਼ ਉਠਾਉਣ ਵਿਚ ਕੋਈ ਝਿਜਕ ਨਹੀਂ ਰੱਖਦਾ, ਇਸ ਲਈ ਪਾਰਟੀ ਵੀ ਗਿੱਲ ਪਰਿਵਾਰ ਨਾਲ ਹਮੇਸ਼ਾ ਖੜ੍ਹੀ ਹੈ | ਇਸ ਮੌਕੇ ਯੂਥ ਆਗੂ ਗੁਰਪ੍ਰੀਤ ਸਿੰਘ ਗੋਪੀ ਖੇੜੀ, ਮਾਸਟਰ ਗੁਰਮੇਲ ਸਿੰਘ, ਬਲਦੇਵ ਸਿੰਘ, ਬੰਤ ਸਿੰਘ ਆਦਿ ਹਾਜ਼ਰ ਸਨ |