ਮਾਛੀਵਾੜਾ ਸਾਹਿਬ, 6 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਵਿਖੇ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਡਾ. ਜਯੋਤੀ ਯਾਦਵ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਨੂੰ ਮਾਛੀਵਾੜਾ ਸਾਹਿਬ ਦਾ ਨਵਾਂ ਟਰੈਫ਼ਿਕ ਇੰਚਾਰਜ ਬਣਾਇਆ ਗਿਆ | ਜਦਕਿ ਇੱਥੇ ਤਾਇਨਾਤ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ¢ ਸਿਕੰਦਰ ਸਿੰਘ ਨੇ ਅੱਜ ਆਪਣੀ ਡਿਊਟੀ ਸੰਭਾਲ ਲਈ ਹੈ¢ ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕਰਨਗੇ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ¢ ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਧ ਰਹੇ ਹਾਦਸਿਆਂ ਨੂੰ ਰੋਕਣ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ ਜਿਸ ਲਈ ਜਲਦ ਹੀ ਮਾਛੀਵਾੜਾ ਸਾਹਿਬ ਦੇ ਪ੍ਰਮੁੱਖ ਚੌਂਕਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਚਾਲੂ ਹੋ ਜਾਣਗੇ¢ ਉਨ੍ਹਾਂ ਦੱਸਿਆ ਕਿ ਜਿਸ ਕਿਸੇ ਨੇ ਵੀ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕੀਤੀ ਤਾਂ ਉਨ੍ਹਾਂ ਦਾ ਈ-ਚਲਾਨ ਕੱਟਿਆ ਜਾਵੇਗਾ¢