27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਰਲ ਮਿਲ ਕੇ ਕੰਮ ਕਰਨ ਦੀ ਲੋੜ- ਬੋਪਾਰਾਏ

Ad Position 21
No active advertisement
ਅਜੀਤ ਡੈਸਕ 07-09-2025
ਰਾੜਾ ਸਾਹਿਬ, 6 ਸਤੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)- ਪੰਜਾਬ ਦੇ ਵੱਖ-ਵੱਖ ਖੇਤਰਾਂ 'ਚ ਹੜ੍ਹਾਂ ਦੀ ਗੰਭੀਰ ਸਥਿਤੀ 'ਤੇ ਪ੍ਰਤੀਕਰਮ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਕੌਮੀ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਰਦਿਆਂ ਕਿਹਾ ਕਿ ਸੂਬੇ ਦੀਆਂ ਰਾਜਨੀਤਕ ਪਾਰਟੀਆਂ, ਸਮਾਜਸੇਵੀ ਸੰਗਠਨ ਅਤੇ ਹੋਰਨਾਂ ਸਮਾਜਿਕ ਸੰਸਥਾਵਾਂ ਨੂੰ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਲਈ ਰਲ ਮਿਲ ਕੇ ਅੱਗੇ ਆਉਣਾ ਚਾਹੀਦਾ ਹੈ | ਕਿਉਂਕਿ ਹੜ੍ਹ ਕਿਸੇ ਵੀ ਪਾਰਟੀ ਜਾਂ ਧਰਮ ਨੂੰ ਨਹੀਂ ਵੇਖਦਾ, ਇਹ ਸਿਰਫ਼ ਮਨੁੱਖਤਾ ਦੀ ਕਸੌਟੀ ਹੈ | ਇਸ ਲਈ ਹੁਣ ਸਮਾਂ ਹੈ ਕਿ ਅਸੀਂ ਸਾਰੇ ਇੱਕ ਜੁੱਟ ਹੋ ਕੇ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ, ਡਾਕਟਰੀ ਸਹਾਇਤਾ, ਪਸ਼ੂਆਂ ਨੂੰ ਚਾਰਾ ਅਤੇ ਰਿਹਾਇਸ਼ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਈਏ | ਇਸ ਸਮੇਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾਨ ਮਾਲ ਅਤੇ ਖੇਤੀਬਾੜੀ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ | ਇਸ ਤੋਂ ਇਲਾਵਾ ਬੀਜ, ਖਾਦ, ਪਸ਼ੂਆਂ ਦਾ ਚਾਰਾ ਅਤੇ ਘਰੇਲੂ ਸਮਾਨ ਬਰਬਾਦ ਹੋ ਗਿਆ ਹੈ | ਇਸ ਨੁਕਸਾਨ ਦੀ ਭਰਪਾਈ ਕਰਨ ਲਈ ਰਾਜ ਸਰਕਾਰ ਨੂੰ ਕੇਂਦਰ ਨਾਲ ਮਿਲ ਕੇ ਖ਼ਾਸ ਰਾਹਤ ਪੈਕੇਜ ਦੀ ਮੰਗ ਕਰਨੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਮੀਂਹ ਪੈਣ ਕਾਰਨ ਮਲੌਦ ਪਾਇਲ ਸੜਕ ਤੇ ਭਾਡੇਵਾਲ ਪੁਲ ਦਾ ਸੜਕ ਕਿਨਾਰਾ ਖੁਸਿਆ ਅਗਲੀ ਖ਼ਬਰ ਗਣਪਤੀ ਦੀਆਂ ਮੂਰਤੀਆਂ ਸ਼ੋਭਾ ਯਾਤਰਾ ਤੋਂ ਬਾਅਦ ਗੜ੍ਹੀ ਨਹਿਰ 'ਚ ਵਿਸਰਜਿਤ
Ad Position 24