ਮਾਛੀਵਾੜਾ ਸਾਹਿਬ, 6 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਬਲਾਕ ਦੇ ਪਿੰਡ ਧੁੱਲੇਵਾਲ ਨੇੜੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਪਾਣੀ ਨੇ ਢਾਹ ਲਗਾ ਦਿੱਤੀ ਹੈ ਤੇ ਨਾਲ ਹੀ ਮਾਛੀਵਾੜਾ ਦੀ ਹੱਦ 'ਤੇ ਪੈਂਦੇ ਪਿੰਡ ਫੱਸਿਆਂ ਵਿਖੇ ਵੀ ਬੰਨ੍ਹ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ | ਇਨ੍ਹਾਂ ਦੋਵੇਂ ਨਾਜ਼ੁਕ ਸਥਾਨਾਂ 'ਤੇ ਧੁੱਸੀ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ ਆਲੇ-ਦੁਆਲੇ ਪਿੰਡਾਂ ਦੇ ਸੈਂਕੜੇ ਲੋਕ ਦਿਨ ਰਾਤ ਲੱਗੇ ਹੋਏ ਹਨ | ਧੁੱਸੀ ਬੰਨ੍ਹ ਨੂੰ ਬਚਾਉਣ 'ਚ ਲੱਗੇ ਹੋਏ ਲੋਕਾਂ ਲਈ ਇਲਾਕੇ ਦੇ ਨੌਜਵਾਨਾਂ ਵਲੋਂ ਲਗਾਤਾਰ ਲੰਗਰ ਤੇ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਤੇ ਉਸ ਤੋਂ ਇਲਾਵਾ ਹੋਰ ਵੀ ਜ਼ਰੂਰਤ ਦਾ ਸਾਮਾਨ ਦਿੱਤਾ ਜਾ ਰਿਹਾ | ਇਲਾਕੇ ਦੇ ਨੌਜਵਾਨ ਜੁਗਰਾਜ ਸਿੰਘ ਮੰਡ, ਅਵੀ ਬੈਨੀਪਾਲ, ਮਨਰਾਜ ਸਿੰਘ, ਲਖਵਿੰਦਰ ਸਿੰਘ, ਗੁਰਮੀਤ ਢੀਂਡਸਾ, ਹਰਮਨ ਢੀਂਡਸਾ, ਇੰਦਰਜੀਤ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਸਿੰਘ, ਬਲਜਿੰਦਰ ਸਿੰਘ, ਨਵੀ ਤੇ ਸੁੱਖਾ ਲਗਾਤਾਰ ਤੁਸੀਂ ਟੁੱਟਣ ਤੋਂ ਬਚਾਉਣ ਲਈ ਲੱਗੇ ਹੋਏ ਲੋਕਾਂ ਦੀ ਸੇਵਾ 'ਚ ਲੱਗੇ ਹੋਏ ਹਨ | ਨੌਜਵਾਨ ਜੁਗਰਾਜ ਸਿੰਘ ਮੰਡ ਨੇ ਕਿਹਾ ਕਿ ਜਦੋਂ ਤੱਕ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਨਹੀਂ ਘੱਟ ਜਾਂਦਾ ਤੇ ਧੁੱਸੀ ਬੰਨ੍ਹ ਸੁਰੱਖਿਅਤ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਪਿੰਡਾਂ ਦੇ ਲੋਕ ਦੀ ਮਦਦ ਕਰਦੇ ਰਹਿਣਗੇ |