ਮਾਛੀਵਾੜਾ ਸਾਹਿਬ, 6 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਬਾਬਾ ਸੁੱਧ ਸਿੰਘ ਟੂਸੇ ਵਾਲੇ ਜੋ ਕਿ ਧਾਰਮਿਕ ਤੇ ਸਮਾਜ ਸੇਵੀ ਕਾਰਜਾਂ 'ਚ ਜੁਟੇ ਹੋਏ ਹਨ, ਉਨ੍ਹਾਂ ਵਲੋਂ ਪੰਜਾਬ 'ਚ ਆਏ ਹੜ੍ਹਾਂ ਨੂੰ ਦੇਖਦਿਆਂ ਪੀੜਤਾਂ ਨੂੰ 5 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮਗਰੀ ਵੰਡੀ | ਗੱਲਬਾਤ ਕਰਦਿਆਂ ਬਾਬਾ ਸੁੱਧ ਸਿੰਘ ਟੂਸੇ ਵਾਲਿਆਂ ਨੇ ਦੱਸਿਆ ਕਿ ਅਜਨਾਲਾ ਇਲਾਕੇ 'ਚ ਹੜ੍ਹ ਕਾਰਨ ਲੋਕਾਂ ਦੇ ਹਾਲਾਤ ਬਹੁਤ ਤਰਸਯੋਗ ਬਣੀ ਹੋਈ ਹੈ, ਜਿਸ ਨੂੰ ਦੇਖਦਿਆਂ ਉਨ੍ਹਾਂ ਵਲੋਂ ਅੱਜ ਰਾਹਤ ਸਮਗਰੀ ਵੰਡੀ ਗਈ | ਉਨ੍ਹਾਂ ਕਿਹਾ ਕਿ ਅਜਨਾਲਾ ਇਲਾਕੇ ਵਿਚ ਜਿਥੇ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ | ਉਥੇ ਉਨ੍ਹਾਂ ਕੋਲ ਪੀਣ ਲਈ ਪਾਣੀ ਤੇ ਨਾ ਹੀ ਖਾਣ ਲਈ ਕੁੱਝ ਹੈ | ਸੁੱਧ ਸਿੰਘ ਟੂਸੇ ਵਾਲਿਆਂ ਨੇ ਕਿਹਾ ਕਿ ਸੰਗਤਾਂ ਨੂੰ ਇਕਜੁੱਟ ਹੋ ਕੇ ਅੱਜ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ |