ਰਾੜਾ ਸਾਹਿਬ, 6 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਪਿੰਡ ਘੁਡਾਣੀ ਕਲਾਂ ਵਿਖੇ ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆ ਦੀ ਯਾਦ 'ਚ 'ਜਜ਼ਬਾ ਕੁੱਝ ਕਰ ਦਿਖਾਉਣ ਦਾ' ਟੀਮ ਵਲੋਂ ਪਿੰਡ 'ਚ ਬੂਟੇ ਲਗਾਏ ਗਏ | ਇਸ ਸਮੇਂ ਸਰਪੰਚ ਗੁਰਿੰਦਰ ਸਿੰਘ ਬੋਪਾਰਾਏ, ਭਾਈ ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ ਤੇ ਬੰਤ ਸਿੰਘ ਘੁਡਾਣੀ ਵਲੋਂ ਆਪੋ ਆਪਣੇ ਵਿਚਾਰ ਪੇਸ਼ ਕਰਦਿਆਂ ਜਿਥੇ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆ ਨੂੰ ਸਰਧਾ ਦੇ ਫੁੱਲ ਭੇਟ ਕੀਤੇ ਉਥੇ ਬੁਲਾਰਿਆਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਲਾਉਣ ਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਵੀ ਪ੍ਰੇਰਿਆ | ਇਸ ਮੌਕੇ ਸਤਿਨਾਮ ਸਿੰਘ, ਹਰਜੋਤ ਸਿੰਘ, ਸਤਿਨਾਮ ਸਿੰਘ, ਭੁਪਿੰਦਰ ਸਿੰਘ, ਹੁਕਮ ਸਿੰਘ, ਗਗਨਦੀਪ ਸਿੰਘ, ਸਰਪੰਚ ਗੁਰਿੰਦਰ ਸਿੰਘ ਬੋਪਾਰਾਏ, ਬੰਤ ਸਿੰਘ ਘੁਡਾਣੀ, ਭਾਈ ਗੁਰਪ੍ਰੀਤ ਸਿੰਘ, ਅਰਸ ਸਿੰਘ, ਪਵਨ ਸਿੰਘ, ਭਾਈ ਅਵਤਾਰ ਸਿੰਘ, ਕਰਨਜੋਤ ਸਿੰਘ, ਦਿਲਪ੍ਰੀਤ ਸਿੰਘ, ਰਾਜਨ ਸਿੰਘ, ਜਗਸੀਰ ਸਿੰਘ, ਗਗਨਦੀਪ ਸਿੰਘ ਗਗਨੀ ਆਦਿ ਹਾਜ਼ਰ ਸਨ |