15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਕੁੱਟਮਾਰ ਕਰਨ ਤਹਿਤ 6 ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-09-2025
ਕੁਹਾੜਾ, 21 ਸਤੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਵਿਅਕਤੀ ਨਾਲ ਕੁੱਟਮਾਰ ਕਰਨ ਤਹਿਤ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਕਿਆ ਹੈ, ਜਿਨ੍ਹਾਂ ਦੀ ਪਹਿਚਾਣ ਗੁਰਪ੍ਰੀਤ ਸਿੰਘ, ਸਨੀ, ਰਿੰਪੂ, ਮਨੀ, ਬਿੰਦਰ ਅਤੇ ਵਿੱਕੀ ਵਾਸੀ ਬਲੀਏਵਾਲ ਵਜੋਂ ਹੋਈ¢ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਅਨੁਸਾਰ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੈਂ ਆਪਣੇ ਪਿੰਡ ਦੇ ਕਰਿਆਨੇ ਦੀ ਦੁਕਾਨ ਤੋਂ ਸਮਾਨ ਲੈ ਕੇ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਉਕਤ ਵਿਅਕਤੀਆਂ ਨੇ ਪੁਰਾਣੀ ਰੰਜਸ਼ ਕਾਰਨ ਮੈਨੂੰ ਘੇਰ ਕੇ ਮੇਰੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ¢ ਪੁਲਿਸ ਵਲੋਂ ਲਵਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਬਲੀਏਵਾਲ ਦੇ ਬਿਆਨਾਂ ਦੇ ਅਧਾਰ 'ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ¢
Ad Position 22
No active advertisement
ਪਿਛਲੀ ਖ਼ਬਰ ਪੁਰਤਗਾਲ 'ਚ 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਲਗਾਤਾਰ ਦਸਵੇਂ ਦਿਨ ਧਰਨਾ ਜਾਰੀ
Ad Position 24