ਮਾਛੀਵਾੜਾ ਸਾਹਿਬ, 21 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਨੇੜਲੇ ਪਿੰਡ ਟਾਂਡਾ ਕਾਲੀਆ ਦੇ ਨੌਜਵਾਨ ਲਵਪ੍ਰੀਤ ਸਿੰਘ ਜਿਸ ਦੀ ਉਮਰ 25 ਸੀ, ਜੋ ਕਿ ਵਧੀਆ ਕੰਮਕਾਰ ਲਈ ਪੁਰਤਗਾਲ ਵਿਖੇ ਗਿਆ ਸੀ, ਉੱਥੇ ਉਸ ਦੀ ਮੌਤ ਹੋ ਗਈ ¢ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਨੂੰ ਪੇਟ ਵਿਚ ਇਨਫੈਕਸ਼ਨ ਦੀ ਸ਼ਿਕਾਇਤ ਹੋਈ ਤਾਂ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ¢ ਹਸਪਤਾਲ ਵਿਚ ਇੱਕ ਹਫ਼ਤਾ ਉਸ ਦਾ ਇਲਾਜ ਚਲਦਾ ਰਿਹਾ, ਪਰ 10 ਸਤੰਬਰ ਨੂੰ ਉਸ ਦੀ ਮੌਤ ਹੋ ਗਈ ¢ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਵਪ੍ਰੀਤ ਸਿੰਘ 2020 ਵਿਚ ਵਿਦੇਸ਼ ਪੁਰਤਗਾਲ ਵਿਖੇ ਰੁਜ਼ਗਾਰ ਲਈ ਗਿਆ ਸੀ ਜੋ ਕਿ ਉੱਥੇ ਫ਼ੈਕਟਰੀ ਵਿਚ ਕੰਮ ਕਰਦਾ ਸੀ ¢ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਅਜੇ ਵਿਆਹਿਆ ਨਹੀਂ ਸੀ ਅਤੇ 1 ਸਾਲ ਪਹਿਲਾਂ ਉਸ ਦੀ ਮਾਤਾ ਦੀ ਵੀ ਮੌਤ ਹੋ ਗਈ ਹੈ ¢ ਮਿ੍ਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ¢ ਲਵਪ੍ਰੀਤ ਸਿੰਘ ਦੀ ਲਾਸ਼ ਉਸ ਦੇ ਪਿੰਡ ਟਾਂਡਾ ਕਾਲੀਆ ਵਿਖੇ ਪੁੱਜ ਜਾਵੇਗੀ ਜਿਸ ਦਾ ਅੰਤਿਮ ਸਸਕਾਰ 22 ਸਤੰਬਰ ਨੂੰ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ ¢ ਇਸ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ¢