15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਐਸ. ਐਸ. ਪੀ. ਖੰਨਾ ਵਲੋਂ ਪੁਲਿਸ ਜ਼ਿਲ੍ਹਾ ਖੰਨਾ ਦੇ ਸਾਰੇ ਥਾਣਾ ਮੁਖੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 22-09-2025
ਖੰਨਾ, 21 ਸਤੰਬਰ (ਮਨਜੀਤ ਸਿੰਘ ਧੀਮਾਨ)-ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਡਾ: ਜਯੋਤੀ ਯਾਦਵ ਨੇ ਪੁਲਿਸ ਜ਼ਿਲ੍ਹਾ ਅਧੀਨ ਸਾਰੇ ਪੈਂਦੇ ਥਾਣਾ ਮੁਖੀਆਂ ਨਾਲ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਵੱਖ-ਵੱਖ ਥਾਣਿਆਂ 'ਚ ਲੰਮੇ ਸਮੇਂ ਤੋਂ ਪਏ ਅਧੂਰੇ ਕੇਸਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾਵੇ | ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀਆਂ ਸ਼ਿਕਾਇਤਾਂ ਥਾਣੇ ਵਿਚ ਅਧੂਰੀਆਂ ਪਈਆਂ ਹਨ, ਉਨ੍ਹਾਂ ਦੇ ਨਿਪਟਾਰੇ ਜਲਦੀ ਕੀਤੇ ਜਾਣ ਤਾਂ ਜੋ ਵਾਰ-ਵਾਰ ਥਾਣੇ ਵਿਚ ਆਉਣ ਜਾਣ ਵਾਲੇ ਬਜ਼ੁਰਗਾਂ ਅÏਰਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਦੇ ਅਧੀਨ ਪੈਂਦੇ ਸਾਰੇ ਥਾਣਿਆਂ ਦੇ ਐਸ. ਐੱਚ. ਓ. ਤੋਂ ਇਲਾਵਾ ਸਬ ਇੰਸਪੈਕਟਰ, ਏ. ਐਸ. ਆਈ ਅਤੇ ਹੋਰ ਅਧਿਕਾਰੀ ਆਦਿ ਹਾਜ਼ਰ ਸਨ | ਇਸ ਮੌਕੇ ਡਾਕਟਰ ਜੋਤੀ ਯਾਦਵ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਪੁਲਿਸ ਜ਼ਿਲ੍ਹਾ ਖੰਨਾ ਵਿਚੋਂ ਕ੍ਰਾਈਮ ਨੂੰ ਬਿਲਕੁਲ ਹੀ ਖ਼ਤਮ ਕਰ ਦਿੱਤਾ ਜਾਵੇਗਾ | ਪੂਰੇ ਪੁਲਸ ਜ਼ਿਲੇ੍ਹ ਵਿਚ ਲਾ ਐਂਡ ਆਰਡਰ ਦੀ ਸਥਿਤੀ ਦੀ ਬਿਲਕੁਲ ਪੂਰੀ ਤਰਾਂ ਕਾਇਮ ਹੈ ਸ਼ਹਿਰ ਵਿਚ ਰਾਤ ਸਮੇਂ ਥਾਂ ਥਾਂ ਤੇ ਪੁਲਿਸ ਨਾਕੇ ਕੇ ਲਗਾ ਕੇ ਪੁਲਿਸ ਦੀ ਚੌਕਸੀ ਵਧਾ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਜੇਕਰ ਰਾਤ ਸਮੇਂ ਕੋਈ ਅਜਿਹੀ ਘਟਨਾ ਵਾਪਰਦੀ ਹੈ ਤਾਂ ਬਿਨਾਂ ਕਿਸੇ ਡਰ ਤੋਂ ਇਸਦੀ ਸੂਚਨਾ ਖੰਨਾ ਪੁਲਿਸ ਨੂੰ ਕੰਟਰੋਲ ਰੂਮ ਜਾਂ 112 ਨੰਬਰ ਤੇ ਦਿੱਤੀ ਜਾ ਸਕਦੀ ਹੈ | ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਗਿਆਸਪੁਰਾ ਵਲੋਂ ਪਿੰਡ ਘੁਡਾਣੀ ਕਲ੍ਹਾਂ ਵਿਖੇ ਵਿਕਾਸ-ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਕੇਸ ਦਰਜ
Ad Position 24