ਕੁਹਾੜਾ, 21 ਸਤੰਬਰ (ਸੰਦੀਪ ਸਿੰਘ ਕੁਹਾੜਾ)- ਬੀ. ਐੱਡ ਅਧਿਆਪਕ ਫ਼ਰੰਟ ਮਾਂਗਟ-2 ਤੇ 3 ਦੇ ਬਲਾਕ ਆਗੂ ਜਸਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ 16 ਸਾਲਾਂ ਤੋਂ ਬਲਾਕ ਦਫ਼ਤਰਾਂ ਵਿਚ ਬਹੁਤ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਸਹਾਇਕ ਬਲਾਕ ਮੈਨੇਜਰਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਅਣਗੌਲਿਆ ਕਰਨਾ ਬਹੁਤ ਨਿੰਦਣਯੋਗ ਹੈ ¢ ਉਨ੍ਹਾਂ ਕਿਹਾ ਕਿ ਕੈਬਨਿਟ ਸਬ ਕਮੇਟੀ ਵਲੋਂ ਹਰ ਮੀਟਿੰਗ ਵਿਚ ਹਰ ਵਾਰ ਬਾਕੀ ਕਰਮਚਾਰੀਆਂ ਦੇ ਨਾਲ ਮਿਡ ਡੇਅ ਮੀਲ ਸਹਾਇਕ ਬਲਾਕ ਮੈਨੇਜਰਾਂ ਨੂੰ ਰੈਗੂਲਰ ਕਰਨ ਦੀ ਗੱਲ ਕੀਤੀ ਗਈ | ਪਰ ਇਸ ਵਾਰ ਫਿਰ ਇਨ੍ਹਾਂ ਮੁਲਾਜ਼ਮਾਂ ਨੂੰ ਅਣਦੇਖਿਆ ਕਰ ਦਿੱਤਾ ਗਿਆ¢ ਇਸ ਮੌਕੇ ਕਮੇਟੀ ਮੈਂਬਰ ਪਰਮਜੀਤ ਸਿੰਘ ਮਾਦਪੁਰ ਤੇ ਗੁਰਦੀਪ ਸਿੰਘ ਕਡਿਆਣਾ ਨੇ ਕਿਹਾ ਕਿ 2009 ਤੋਂ ਸਿੱਖਿਆ ਵਿਭਾਗ ਵਿਚ ਸੇਵਾ ਨਿਭਾ ਰਹੇ ਇਨ੍ਹਾਂ ਮੁਲਾਜ਼ਮਾਂ ਨੂੰ ਸਮੇਂ ਦੀਆਂ ਸਰਕਾਰਾਂ ਲਗਾਤਾਰ ਅਣਗੌਲਿਆ ਕਰਦੀਆਂ ਆ ਰਹੀਆਂ ਹਨ¢ ਇਸ ਮਹਿੰਗਾਈ ਦੇ ਦੌਰ ਵਿਚ ਇਨ੍ਹਾਂ ਮੁਲਾਜ਼ਮਾਂ ਦਾ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨਾ ਬਹੁਤ ਮੁਸ਼ਕਲ ਹੈ¢ ਬਲਾਕ ਆਗੂ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਸਹਾਇਕ ਬਲਾਕ ਮੈਨੇਜਰਾਂ ਨੂੰ ਬਾਕੀ ਮੁਲਾਜ਼ਮਾਂ ਦੀ ਤਰਾਂ ਰੈਗੂਲਰ ਕਰਨ ਲਈ ਪੱਤਰ ਜਾਰੀ ਕਰੇ¢ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਬੀ. ਐੈੱਡ. ਅਧਿਆਪਕ ਫ਼ਰੰਟ ਵਲੋਂ ਇਨ੍ਹਾਂ ਮੁਲਾਜ਼ਮਾਂ ਦੇ ਹਰ ਸੰਘਰਸ਼ ਵਿਚ ਪੂਰਾ ਸਾਥ ਦਿੱਤਾ ਜਾਵੇਗਾ¢