ਮਾਛੀਵਾੜਾ ਸਾਹਿਬ, 21 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵੂਮੈਨ ਝਾੜ ਸਾਹਿਬ ਵਿਖੇ ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ ¢ ਗੁਰੂ ਸਾਹਿਬਾਨ ਵਲੋਂ ਦਰਸਾਏ ਸਰਵ-ਸਾਂਝੀਵਾਲਤਾ, ਪਰਉਪਕਾਰ, ਸਰਬੱਤ ਦੇ ਭਲੇ ਦੇ ਮਾਰਗ 'ਤੇ ਚਲਦਿਆਂ ਭਾਈ ਘਨੱਈਆ ਜੀ ਨੇ 1704 ਈ. ਵਿਚ ਸ੍ਰੀ ਅਨੰਦਪੁਰ ਸਾਹਿਬ ਦੀ ਜੰਗ ਸਮੇਂ ਬਿਨਾਂ ਕਿਸੇ ਭੇਦ-ਭਾਵ ਤੋਂ ਸਭ ਵਿਚ ਪ੍ਰਮਾਤਮਾ ਦਾ ਰੂਪ ਦੇਖਦਿਆਂ ਜ਼ਖ਼ਮੀਆਂ ਨੂੰ ਪਾਣੀ ਪਿਲਾਇਆ ਅਤੇ ਲੋੜ ਅਨੁਸਾਰ ਮਲ੍ਹਮ ਪੱਟੀ ਕੀਤੀ ¢ ਇਨ੍ਹਾਂ ਦੀਆਂ ਮਹਾਨ ਸੇਵਾਵਾਂ ਬਾਰੇ ਜਾਣੂ ਕਰਵਾਉਣ ਲਈ ਹਰ ਸਾਲ 20 ਸਤੰਬਰ ਨੂੰ ਮਾਨਵ ਸੇਵਾ ਦਿਵਸ ਵਜੋਂ ਮਨਾਇਆ ਜਾਂਦਾ ਹੈ ¢ ਡਾ. ਅੰਜੂ ਖੁਰਾਨਾ ਰੂਰਲ ਮੈਡੀਕਲ ਅਫ਼ਸਰ ਝਾੜ ਸਾਹਿਬ ਵਲੋਂ ਵਿਦਿਆਰਥਣਾਂ ਨੂੰ ਮੁਢਲੀ ਡਾਕਟਰੀ ਸਹਾਇਤਾ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ਦੀ ਨਜ਼ਾਕਤ ਨੂੰ ਪਹਿਚਾਣਦੇ ਹੋਏ ਤੁਰੰਤ ਬਿਨਾਂ ਸਮਾਂ ਗਵਾਏ ਮੌਜੂਦ ਸਾਧਨਾਂ ਰਾਹੀਂ ਮੁਢਲੀ ਸਹਾਇਤਾ ਦੇਣ ਤੋਂ ਇਲਾਵਾ ਹੋਰ ਜ਼ਰੂਰੀ ਨੁਕਤਿਆਂ ਸਬੰਧੀ ਵੀ ਵਿਸਥਾਰ ਪੂਰਵਕ ਦੱਸਿਆ ¢ ਕਾਲਜ ਪਿ੍ੰਸੀਪਲ ਡਾ. ਰਜਿੰਦਰ ਕੌਰ ਨੇ ਕਿਹਾ ਕਿ ਸਾਨੂੰ ਭਾਈ ਸਾਹਿਬ ਦੁਆਰਾ ਪਾਏ ਪੂਰਨਿਆਂ 'ਤੇ ਚੱਲਦੇ ਹੋਏ ਮੇਰ-ਤੇਰ ਦੀ ਲਕੀਰ ਨੂੰ ਮਿਟਾ ਕੇ ਮਨੁੱਖਤਾ 'ਚ ਇੱਕ ਪ੍ਰਮਾਤਮਾ ਨੂੰ ਮਹਿਸੂਸ ਕਰਦੇ ਹੋਏ ਸੇਵਾ ਅਤੇ ਸਿਮਰਨ ਨਾਲ ਜੁੜ ਕੇ ਜੀਵਨ ਸਫਲ ਕਰਨਾ ਚਾਹੀਦਾ ਹੈ ¢