ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)- ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਸੂਬਾ ਪ੍ਰਧਾਨ ਕਿ੍ਸ਼ਨ ਸਿੰਘ ਅÏਲਖ, ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਬਿਜਲੀ ਖੇਤਰ ਵਿਚ ਕੰਮ ਕਰਦੀਆਂ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ ਤੇ ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਐਂਡ ਟਰਾਂਸਕੋ ਆਉਟਸੋਰਸਡ ਮੁਲਾਜ਼ਮ ਪੰਜਾਬ ਕਿਹਾ ਕਿ ਹੁਸ਼ਿਆਰਪੁਰ ਵਿਚ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਇੱਕ ਬੱਚੇ ਨਾਲ ਕੀਤੀ ਦਰਿੰਦਗੀ ਪੂਰਨ ਕਾਰਵਾਈ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਮੰਗ ਕਰਦੇ ਹਾਂ ਕਿ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ | ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਵੀ ਕੀਤਾ | ਪਰ ਇੱਕ ਵਿਅਕਤੀ ਦੇ ਅਜਿਹੇ ਗੁਨਾਹ ਨੂੰ ਉਸਦੇ ਸਮੁੱਚੇ ਭਾਈਚਾਰੇ ਨਾਲ ਜੋੜ ਕੇ ਸਮੁੱਚੇ ਭਾਈਚਾਰੇ ਨੂੰ ਲੋਕਾਂ ਦੀ ਨਫ਼ਰਤ ਦਾ ਨਿਸ਼ਾਨਾ ਬਣਾਉਣ ਵਾਲਾ ਭੜਕਾਊ ਪ੍ਰਚਾਰ ਚਲਾਉਣਾ ਕਿਸੇ ਤਰ੍ਹਾਂ ਵੀ ਵਾਜਬ ਨਹੀਂ ਹੈ | ਇਸ ਮੌਕੇ ਜਸਵਿੰਦਰ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਜੀਤ ਸਿੰਘ, ਬਲਵਿੰਦਰ ਸਿੰਘ ਸੈਣੀ, ਹਰਜੀਤ ਸਿੰਘ, ਪ੍ਰਧਾਨ ਗੁਰਪ੍ਰੀਤ ਸਿੰਘ ਆਦਿ ਆਗੂ ਹਾਜ਼ਰ ਸਨ |