07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਖ਼ੂਨਦਾਨ ਕੈਂਪ 'ਚ ਲੋਕ ਵੱਧ ਤੋਂ ਵੱਧ ਖੂਨਦਾਨ ਕਰਨ- ਬਾਬਾ ਲਾਭ ਸਿੰਘ ਸ਼ਤਾਬਗੜ੍ਹ

Ad Position 21
No active advertisement
ਅਜੀਤ ਡੈਸਕ 23-09-2025
ਮਾਛੀਵਾੜਾ ਸਾਹਿਬ, 22 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਵਿਚ ਲੋਕ ਵੱਧ ਤੋਂ ਵੱਧ ਖੂਨ ਦਾ ਦਾਨ ਦੇਣ ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਮਾਛੀਵਾੜਾ ਤੋਂ ਨਸ਼ਾ ਮੁਕਤੀ ਮੋਰਚੇ ਦੇ ਬਲਾਕ ਕੋਆਰਡੀਨੇਟਰ ਬਾਬਾ ਲਾਭ ਸਿੰਘ ਸ਼ਤਾਬਗੜ ਵਾਲਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ¢ ਉਨ੍ਹਾਂ ਕਿਹਾ ਕਿ 28 ਸਤੰਬਰ ਦਿਨ ਐਤਵਾਰ ਨੂੰ ਮਹਾਰਾਜਾ ਰਿਜ਼ੋਰਟਸ, ਸਮਰਾਲਾ ਵਿਖੇ 9 ਵਜੇ ਤੋਂ 2 ਵਜੇ ਤੱਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ¢ ਉਨ੍ਹਾਂ ਹਲਕਾ ਸਮਰਾਲਾ ਤੇ ਆਸਪਾਸ ਦੇ ਨੌਜਵਾਨ ਵੱਧ ਤੋਂ ਵੱਧ ਖ਼ੂਨਦਾਨ ਕਰਨ ਤਾਂ ਜੋ ਲੋੜਵੰਦਾਂ ਤੱਕ ਪਹੁੰਚ ਸਕੇ¢ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਵੀ ਬਲਾਕ ਮਾਛੀਵਾੜਾ ਦੇ ਪਿੰਡਾਂ ਵਿਚ ਜਾ ਕੇ ਨੌਜਵਾਨਾਂ ਨੂੰ ਕੈਂਪ ਸਬੰਧੀ ਉਤਸ਼ਾਹਿਤ ਕੀਤਾ ਜਾ ਰਿਹਾ ਤਾਂ ਜੋ ਵੱਧ ਤੋਂ ਵੱਧ ਗਿਣਤੀ 'ਚ ਨੌਜਵਾਨ ਇੱਥੇ ਪਹੁੰਚ ਸਕਣ ¢ ਬਾਬਾ ਲਾਭ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਲੋਕ ਸੇਵਾ ਦੇ ਨਾਲ ਇਹ ਸਮਾਜ ਸੇਵੀ ਕਾਰਜ ਵੀ ਕੀਤੇ ਜਾ ਰਹੇ ਹਨ¢
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਕੌਂਸਲ ਦੀ ਜਸਵੰਤ ਸਿੰਘ ਦੀ ਅਗਵਾਈ 'ਚ ਮੀਟਿੰਗ ਅਗਲੀ ਖ਼ਬਰ ਸੁਰੇਸ਼ ਕੁਮਾਰ ਗਰਗ ਕਰਿਆਨਾ ਐਸੋਸੀਏਸ਼ਨ ਸਿੱਧਵਾਂ ਬੇਟ ਦੇ ਪ੍ਰਧਾਨ ਬਣੇ
Ad Position 24
No active advertisement