07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਰਾਜੇਵਾਲ ਵਲੋਂ ਕਰਵਾਏ ਸਮਾਗਮ 'ਚ ਸਪੀਕਰ ਸੰਧਵਾਂ, ਮੰਤਰੀ ਚੀਮਾ, ਖੁੱਡੀਆਂ ਤੇ ਬਲਬੀਰ ਸਿੰਘ ਪਹੁੰਚੇ

Ad Position 21
No active advertisement
ਅਜੀਤ ਡੈਸਕ 23-09-2025

ਸਮਰਾਲਾ, 22 ਸਤੰਬਰ (ਗੋਪਾਲ ਸੋਫਤ)-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਚਿਹਰੇ ਬਲਬੀਰ ਸਿੰਘ ਰਾਜੇਵਾਲ ਦੇ ਘਰ ਇੱਕ ਨਿੱਜੀ ਪ੍ਰੋਗਰਾਮ ਵਿਚ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਤਿੰਨ ਮੰਤਰੀਆਂ ਸਮੇਤ ਅਨੇਕਾਂ ਪ੍ਰਮੁੱਖ ਆਗੂਆਂ, ਆਈ. ਏ. ਐੱਸ. ਅਧਿਕਾਰੀਆਂ, ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਵੱਖ-ਵੱਖ ਕਿਸਾਨ ਯੂਨੀਅਨ ਦੇ ਪ੍ਰਧਾਨਾਂ ਅਤੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ ¢ ਅੱਜ ਰਾਜੇਵਾਲ ਦੀ ਪੜਪੋਤੀ ਤੇ ਉਨ੍ਹਾਂ ਦੇ ਪੁੱਤਰ ਤੇਜਿੰਦਰ ਸਿੰਘ ਤੇਜ਼ੀ ਰਾਜੇਵਾਲ ਦੀ ਪੋਤਰੀ ਗੁਰਬਾਣੀ ਕੌਰ ਬੈਨੀਪਾਲ ਦਾ ਪਹਿਲਾ ਜਨਮ ਦਿਨ ਮਨਾਉਣ ਲਈ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿਚ ਪਹੁੰਚਣ ਵਾਲਿਆਂ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਮਨਜੀਤ ਸਿੰਘ ਬਰਾੜ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ, ਸਾਬਕਾ ਸੀਨੀਅਰ ਆਈ. ਏ. ਐੱਸ. ਅਫ਼ਸਰ ਸਵਰਨ ਸਿੰਘ ਬੋਪਾਰਾਏ, ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਆਲਮਦੀਪ ਸਿੰਘ ਮੱਲ ਮਾਜਰਾ ਅਤੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾਈ ਆਗੂਆਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ¢ ਇਸ ਪ੍ਰਭਾਵਸ਼ਾਲੀ ਸਮਾਗਮ ਵਿਚ ਬਲਬੀਰ ਸਿੰਘ ਰਾਜੇਵਾਲ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ¢ ਇਸ ਤੋਂ ਇਲਾਵਾ ਇਸ ਸਮਾਗਮ 'ਚ ਸ਼ਮੂਲੀਅਤ ਕਰਨ ਲਈ ਅੱਜ ਸਵੇਰ ਤੋਂ ਹੀ ਵੱਡੇ ਆਗੂਆਂ, ਸੀਨੀਅਰ ਅਧਿਕਾਰੀਆਂ ਤੇ ਹੋਰ ਪਤਵੰਤਿਆਂ ਦਾ ਤਾਂਤਾ ਲੱਗਿਆ ਰਿਹਾ ¢

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਸਰਕਾਰੀ ਮੈਡੀਕਲ ਟੀਮ ਦੇ ਕੈਂਪ ਜਾਰੀ- ਐੱਸ. ਐੱਮ. ਓ. ਅਗਲੀ ਖ਼ਬਰ ਬਾਲ ਰਾਮ ਲੀਲ੍ਹਾ 'ਚ ਕਾਂਗਰਸ ਮਹਿਲਾ ਬਲਾਕ ਪ੍ਰਧਾਨ ਮਨਜੀਤ ਕੁਮਾਰੀ ਨੇ ਕੀਤੀ ਸ਼ਿਰਕਤ
Ad Position 24
No active advertisement