07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪਾਇਲ ਵਿਖੇ ਗੁਰਮਤਿ ਸਮਾਗਮ 'ਚ ਪੁੱਜੀਆਂ ਪੰਥ ਪ੍ਰਸਿੱਧ ਸ਼ਖ਼ਸੀਅਤਾਂ

Ad Position 21
No active advertisement
ਅਜੀਤ ਡੈਸਕ 23-09-2025
ਪਾਇਲ, 22 ਸਤੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)- ਗੁਰਮਤਿ ਪ੍ਰਚਾਰ ਸੰਸਥਾ ਰਜਿ: ਪਾਇਲ ਵਲੋੋਂ 18ਵਾਂ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਨੂੰ ਸਮਰਪਿਤ ਦਾਣਾ ਮੰਡੀ ਪਾਇਲ ਵਿਖੇ ਕਰਵਾਇਆ ਗਿਆ | ਇਸ ਸਮਾਗਮ 'ਚ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਗਿਆਨ ਮਾਨ ਸਿੰਘ ਕਥਾਵਾਚਕ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਜਸਕਰਨ ਸਿੰਘ ਰਾਗੀ ਜਥਾ ਪਟਿਆਲਾ, ਗਿਆਨੀ ਸਰਬਜੀਤ ਸਿੰਘ ਕਥਾਵਾਚਕ ਲੁਧਿਆਣਾ, ਭਾਈ ਬੇਅੰਤ ਸਿੰਘ ਰਾਗੀ ਜਥਾ ਪੰਜਰੁੱਖੇ ਵਾਲੇ, ਗਿਆਨੀ ਗੁਰਪ੍ਰੀਤ ਸਿੰਘ ਰੁਪਾਲੋ ਗੁਰਦੁਆਰਾ ਮੰਜੀ ਸਾਹਿਬ ਕੋਟਾ, ਗਿਆਨੀ ਦਿਲਪ੍ਰੀਤ ਸਿੰਘ ਕਥਾਵਾਚਕ ਦਮਦਮੀ ਟਕਸਾਲ, ਭਾਈ ਗੁਰਮੀਤ ਸਿੰਘ ਰਾਗੀ ਜਥਾ ਪਾਇਲ ਨੇ ਗੁਰਬਾਣੀ ਕੀਰਤਨ ਤੇ ਕਥਾ ਵਿਚਾਰ ਰਾਹੀਂ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗ ਕੇ ਆਪਣਾ ਜੀਵਨ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਸਮਾਗਮ 'ਚ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਅਕਾਲੀ ਦਲ ਦੇ ਉਪ-ਪ੍ਰਧਾਨ ਇੰਜੀ: ਜਗਦੇਵ ਸਿੰਘ ਬੋਪਾਰਾਏ, ਨਿਰਮਲ ਸਿੰਘ ਧਾਲੀਵਾਲ, ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ, ਮਨਜੀਤ ਸਿੰਘ ਮਦਨੀਪੁਰ, ਸੰਦੀਪ ਸਿੰਘ ਰੁਪਾਲੋ, ਗੁਰਪ੍ਰੀਤ ਸਿੰਘ ਲਾਪਰਾਂ, ਸਾਬਕਾ ਚੇਅਰਮੈਨ ਬੂਟਾ ਸਿੰਘ ਰਾਣੋਂ, ਮਲਕੀਤ ਸਿੰਘ ਧਾਲੀਵਾਲ, ਜਥੇਦਾਰ ਜੋਰਾ ਸਿੰਘ, ਜਥੇਦਾਰ ਤਾਰਾ ਸਿੰਘ, ਹਰਜੀਵਨ ਸਿੰਘ, ਐਸ. ਡੀ. ਓ ਮੁਖ਼ਤਿਆਰ ਸਿੰਘ, ਜਗਦੀਪ ਸਿੰਘ ਚੀਮਾ, ਸੰਸਥਾ ਦੇ ਪ੍ਰਧਾਨ ਅਮਰੀਕ ਸਿੰਘ, ਸਕੱਤਰ ਸੋਮਾ ਸਿੰਘ, ਖ਼ਜ਼ਾਨਚੀ ਸੁਰਿੰਦਰ ਸਿੰਘ ਢਿੱਲੋਂ, ਰਾਜਿੰਦਰ ਸਿੰਘ, ਮਨਦੀਪ ਸਿੰਘ ਚੀਮਾ, ਗੁਰਜੰਟ ਸਿੰਘ, ਮੰਗਾ ਸਿੰਘ, ਮਨਜੋਧ ਸਿੰਘ, ਰੁਪਿੰਦਰ ਸਿੰਘ , ਆਰਪਨਜੋਤ ਸਿੰਘ, ਹਰਕਰਮਪਾਲ ਸਿੰਘ, ਸਹਿਜਦੀਪ ਸਿੰਘ, ਦਿਲਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਗਗਨਦੀਪ ਸਿੰਘ, ਤੇਜਪਾਲ ਸਿੰਘ, ਸਨਦੀਪ ਸਿੰਘ, ਸਤਨਾਮ ਸਿੰਘ, ਹਰਚੰਦ ਸਿੰਘ, ਅੱਛਰ ਸਿੰਘ, ਬੂਟਾ ਸਿੰਘ, ਸੰਗਰਾਮ ਸਿੰਘ, ਜੋਰਾ ਸਿੰਘ, ਹਰਮਨਪ੍ਰੀਤ ਸਿੰਘ, ਪਰਵਿੰਦਰ ਸਿੰਘ, ਇਮਾਨਤਵੀਰ ਸਿੰਘ, ਪਰਵਿੰਦਰ ਸਿੰਘ, ਪ੍ਰਭਜੀਤ ਸਿੰਘ, ਵਿਪਨਜੋਤ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀ ਸੰਗਤ, ਵੱਡੀ ਗਿਣਤੀ ਧਾਰਮਿਕ ਅਤੇ ਰਾਜਨੀਤਿਕ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਖੇਡਾਂ 'ਚ ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥੀਆਂ ਦੀ ਝੰਡੀ ਅਗਲੀ ਖ਼ਬਰ ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਮਨੁੱਖਤਾ ਦੀ ਸੇਵਾ ਦਿਵਸ ਮਨਾਇਆ
Ad Position 24