ਬੀਜਾ, 23 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਖੰਨਾ ਜ਼ਿਲ੍ਹਾ ਵਲੋਂ ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਪੰਜਾਬ ਹਲਕਾ ਵਿਧਾਇਕ ਖੰਨਾ ਦੀ ਅਗਵਾਈ ਅਤੇ ਡਾ. ਗੁਰਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਰਾਲੀ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ 24 ਸਤੰਬਰ ਨੂੰ ਪਿੰਡ ਦਹੇੜੂ ਵਿਖੇ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਹਲਕਾ ਖੰਨਾ 'ਆਪ' ਦੇ ਸੰਗਠਨ ਇੰਚਾਰਜ ਮਾਸਟਰ ਅਵਤਾਰ ਸਿੰਘ ਦਹੇੜੂ ਤੇ ਡਾ. ਰਮਿੰਦਰ ਸਿੰਘ ਖੇਤੀਬਾੜੀ ਅਫ਼ਸਰ ਖੰਨਾ ਨੇ ਦੱਸਿਆ ਕਿ ਕੈਂਪ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਇਸ ਸਮਾਗਮ ਦੇ ਮੁੱਖ ਮਹਿਮਾਨ ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਪੰਜਾਬ ਹੋਣਗੇ ਤੇ ਕੈਂਪ ਦਾ ਉਦਘਾਟਨ ਡਾ. ਬਲਜਿੰਦਰ ਸਿੰਘ ਢਿੱਲੋਂ ਉਪ ਮੰਡਲ ਮੈਜਿਸਟਰੇਟ ਖੰਨਾ, ਜਦ ਕਿ ਸਮਾਰੋਹ ਦੀ ਪ੍ਰਧਾਨਗੀ ਡਾ. ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਖੇਤੀਬਾੜੀ ਕਰਨਗੇ | ਮਾਸਟਰ ਅਵਤਾਰ ਸਿੰਘ ਦਹੇੜੂ ਪ੍ਰਧਾਨ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦਹੇੜੂ ਨੇ ਦੱਸਿਆ ਕਿ ਰਜਿਸਟਰੇਸ਼ਨ ਸਵੇਰੇ 9:30 ਵਜੇ ਉਪਰੰਤ ਉਦਘਾਟਨ ਸਵੇਰੇ 10:00 ਵਜੇ ਸਵੇਰੇ, ਤਕਨੀਕੀ ਸੈਸ਼ਨ ਸਵੇਰੇ 10:00 ਵਜੇ ਤੋਂ 11:30 ਵਜੇ ਤੱਕ ਹੋਵੇਗਾ | ਖੇਤੀਬਾੜੀ ਵਿਕਾਸ ਅਫ਼ਸਰ ਡਾ. ਸਿਰਤਾਜ ਸਿੰਘ ਦੇ ਅਨੁਸਾਰ ਕੈਂਪ ਦੌਰਾਨ 'ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਾਈਏ' ਤਹਿਤ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਏ. ਡੀ. ਓ. ਡਾ. ਹਰਪੁਨੀਤ ਕੌਰ ਅਤੇ ਡਾ. ਨਵਜੋਤ ਕੌਰ ਪਰਾਲੀ ਪ੍ਰਬੰਧ ਅਤੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣਗੇ |