ਡੇਹਲੋਂ/ਜੋਧਾਂ, 23 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ, ਗੁਰਵਿੰਦਰ ਸਿੰਘ ਹੈਪੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਪਿੰਡ ਆਸੀ ਕਲਾਂ ਵਿਚ ਯੂਨੀਅਨ ਆਗੂ ਰਣਜੀਤ ਸਿੰਘ ਗਰੇਵਾਲ ਦੀ ਅਗਵਾਈ ਵਿਚ ਹੋਈ | ਜਿਸ ਵਿਚ ਸੂਬਾ ਪੈੱ੍ਰਸ ਸਕੱਤਰ ਅਵਤਾਰ ਸਿੰਘ ਮਹਿਮਾ ਅਤੇ ਵਿਦਿਆਰਥੀ ਆਗੂ ਜਗਰੂਪ ਸਿੰਘ ਭੁੱਲਰ ਵਿਸ਼ੇਸ਼ ਕਰਕੇ ਸ਼ਾਮਿਲ ਹੋਏ | ਮੀਟਿੰਗ ਉਪਰੰਤ ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਚੋਣ ਕੀਤੀ ਗਈ, ਜਿਸ 'ਚ ਅਮਰੀਨ ਸਿੰਘ ਆਸੀ ਕਲਾਂ ਨੂੰ ਪ੍ਰਧਾਨ, ਰਮਨਦੀਪ ਸਿੰਘ ਜੜ੍ਹਤੌਲੀ ਨੂੰ ਮੀਤ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਬੁਰਜ ਹਰੀ ਸਿੰਘ ਨੂੰ ਸਕੱਤਰ ਨਿਯੁਕਤ ਕੀਤਾ ਗਿਆ | ਇਸ ਸੰਬੰਧੀ ਆਗੂਆਂ ਨੇ ਦੱਸਿਆ ਕਿ ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਜ਼ਿਲਿ੍ਹਆਂ 'ਚ ਜਥੇਬੰਦੀ ਦਾ ਪ੍ਰਸਾਰ ਕੀਤਾ ਜਾ ਰਿਹਾ ਹੈ | ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਪੀੜਤ ਕਿਸਾਨਾਂ ਅਤੇ ਲੋਕਾਂ ਦੇ ਪੂਰੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ | ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਝੋਨੇ ਦੀ ਖ਼ਰੀਦ ਦੇ ਅਗਾੳਾੂ ਪ੍ਰਬੰਧ ਕੀਤੇ ਜਾਣ | ਆਗੂਆਂ ਨੇ ਸੁਪਰੀਮ ਕੋਰਟ ਵਲੋਂ ਪਰਾਲੀ ਦੇ ਮਸਲੇ ਵਿਚ ਕੀਤੇ ਕਿਸਾਨ ਵਿਰੋਧੀ ਹੁਕਮ 'ਤੇ ਰੋਸ ਜਤਾਉਂਦੇ ਹੋਏ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ | ਇਸ ਸਮੇਂ ਜਗਦੇਵ ਸਿੰਘ, ਜੋਰਾ ਸਿੰਘ, ਗੁਰਸੇਵਕ ਸਿੰਘ, ਰਗੁਵੀਰ ਸਿੰਘ, ਜਸਪਾਲ ਸਿੰਘ, ਯਾਦਵਿੰਦਰ ਸਿੰਘ, ਜਸਵੰਤ ਸਿੰਘ, ਸਨਦੀਪ ਸਿੰਘ, ਗੁਰਚਰਨ ਸਿੰਘ, ਪਰਗਟ ਸਿੰਘ, ਜਸਿੰਦਰ ਸਿੰਘ, ਕੁਲਵੰਤ ਸਿੰਘ, ਗਗਨਪ੍ਰੀਤ ਸਿੰਘ, ਅਸਪਾਲ ਸਿੰਘ, ਜਗਪ੍ਰੀਤ ਸਿੰਘ, ਜਗਦੇਵ ਸਿੰਘ, ਨਿਰਭੈ ਸਿੰਘ, ਲਖਵੀਰ ਸਿੰਘ, ਨੈਬ ਸਿੰਘ, ਸਤਨਾਮ ਸਿੰਘ, ਮੱਘਰ ਸਿੰਘ, ਬਲਦੇਵ ਸਿੰਘ, ਲਖਵਿੰਦਰ ਸਿੰਘ, ਜਸਪ੍ਰੀਤ ਸਿੰਘ, ਸਤਿੰਦਰ ਸਿੰਘ, ਅਵਤਾਰ ਸਿੰਘ ਹੈਪੀ, ਸੁਖਵਿੰਦਰ ਸਿੰਘ, ਸਤਵੰਤ ਸਿੰਘ, ਬਲਵੰਤ ਸਿੰਘ, ਨਿਰਮਲ ਸਿੰਘ, ਸੁਖਪਾਲ ਸਿੰਘ, ਨਿੱਕਾ ਸਿੰਘ, ਹੈਪੀ ਸਿੰਘ, ਖੁਸ਼ ਸਿੰਘ, ਸੁਰਿੰਦਰ ਸਿੰਘ, ਅਨੁਗਪ ਕੁਮਾਰ, ਬਲਜਿੰਦਰ ਸਿੰਘ, ਅਰਸ਼ਪ੍ਰੀਤ ਸਿੰਘ, ਹਰਸਿਮਰਨ ਸਿੰਘ, ਦਿਲਪ੍ਰੀਤ ਸਿੰਘ, ਅਰੁਣ ਸਿੰਘ, ਅਜਮੇਰ ਸਿੰਘ, ਰਵਜੀਤ ਸਿੰਘ ਹਾਜ਼ਰ ਸਨ |