31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸੁਖਬੀਰ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸੇਵਾਵਾਂ ਨਿਭਾਉਣਾ ਸ਼ਲਾਘਾਯੋਗ- ਦੌਲਤਪੁਰ

Ad Position 21
No active advertisement
ਅਜੀਤ ਡੈਸਕ 24-09-2025
ਮਲੌਦ, 23 ਸਤੰਬਰ (ਸਹਾਰਨ ਮਾਜਰਾ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੌਲਤਪੁਰ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਨੇ ਕਰੋੜਾਂ ਰੁਪਏ ਦਾ ਆਰਥਿਕ ਨੁਕਸਾਨ ਕੀਤਾ ਹੈ | ਇਸ ਤੋਂ ਇਲਾਵਾ ਬਹੁਤ ਵੱਡੀ ਗਿਣਤੀ 'ਚ ਮਨੁੱਖੀ ਜ਼ਿੰਦਗੀਆਂ ਨੂੰ ਨੁਕਸਾਨ ਹੋਇਆ ਹੈ | ਇਸ ਮੌਕੇ ਇਸ ਸਾਰੀ ਆਫ਼ਤ ਤੋਂ ਨਿਜਾਤ ਦਿਵਾਉਣ ਲਈ ਸਮੁੱਚੇ ਪੰਜਾਬ ਦਾ ਹਰ ਵਰਗ, ਧਾਰਮਿਕ ਆਗੂ, ਗਾਇਕ ਅਤੇ ਆਮ ਵਰਗ ਵੀ ਜਿੰਨ੍ਹੇ ਜੋਗਾ ਹੋ ਮਦਦ ਕਰਨ ਲਈ ਯਤਨ ਕਰਦਾ ਨਜ਼ਰ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋ. ਅ.ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿਨ ਰਾਤ ਖ਼ੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਹਰ ਪੱਖੋਂ ਮਦਦ ਕਰਨ ਲਈ ਹੱਥ ਅੱਗੇ ਵਧਾਉਣੇ ਬਹੁਤ ਸ਼ਲਾਘਾਯੋਗ ਕਦਮ ਹੈ | ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੀ ਚੜ੍ਹਦੀ ਕਲ੍ਹਾ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਂਦਾ ਆ ਰਿਹਾ ਹੈ | ਇਸ ਲਈ ਪ੍ਰਧਾਨ ਸੁਖਬੀਰ ਬਾਦਲ ਵਲੋਂ ਸੇਵਾ ਭਾਵਨਾ ਦੇ ਕਦਮਾਂ ਨੂੰ ਦੋ ਕਦਮ ਅੱਗੇ ਵਧਾਇਆ ਗਿਆ ਹੈ | ਉਨ੍ਹਾਂ ਦੇ ਹੁਕਮ ਅਨੁਸਾਰ ਪਾਰਟੀ ਦਾ ਸਮੁੱਚਾ ਵਰਕਰ/ਅਹੁਦੇਦਾਰ ਅਤੇ ਉੱਪਰਲੀ ਹਾਈਕਮਾਂਡ ਉਨ੍ਹਾਂ ਨਾਲ ਡਟ ਕੇ ਸਾਥ ਨਿਭਾਉਣ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਆਯੁਰਵੈਦ ਦਿਵਸ ਮਨਾਇਆ ਅਗਲੀ ਖ਼ਬਰ ਰਾਮ-ਲੀਲ੍ਹਾ ਦੀ ਤੀਜੀ ਰਾਤ ਦਾ ਭਾਜਪਾ ਆਗੂ ਰਾਜੇਸ਼ ਲੀਹਲ ਵਲੋਂ ਉਦਘਾਟਨ
Ad Position 24