31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਖ਼ੂਨਦਾਨ ਕੈਂਪ 28 ਸਤੰਬਰ ਨੂੰ

Ad Position 21
No active advertisement
ਅਜੀਤ ਡੈਸਕ 24-09-2025

ਡੇਹਲੋਂ, 23 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਗੁਰਦੁਆਰਾ ਫਲਾਹੀ ਸਾਹਿਬ ਪਿੰਡ ਦੁਲੇਅ ਵਿਖੇ 5ਵਾਂ ਮਹਾਨ ਖ਼ੂਨਦਾਨ ਕੈਂਪ 28 ਸਤੰਬਰ 2025 ਨੂੰ ਲਗਾਇਆ ਜਾ ਰਿਹਾ ਹੈ | ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਜਥੇਦਾਰ ਸੰਤੋਖ ਸਿੰਘ ਮ੍ਰ੍ਰਗਿੰਦ ਦੀ ਯਾਦ ਨੂੰ ਸਮਰਪਿਤ ਕੈਂਪ ਗੁਰਦੁਆਰਾ ਕਮੇਟੀ ਅਤੇ ਨਗਰ ਨਿਵਾਸੀਆਂ ਵਲੋਂ ਸਾਂਝੇ ਤੌਰ 'ਤੇ ਲੱਗ ਰਿਹਾ ਹੈ | ਇਸ ਦਿਨ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਲੱਗਣ ਵਾਲੇ ਖ਼ੂਨਦਾਨ ਦੇ ਪ੍ਰਬੰਧਕਾਂ ਵੱਲੋਂ ਸਮੂਹ ਨੌਜਵਾਨਾਂ, ਖੇਡ ਸੰਸਥਾਵਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪੁੱਜ ਕੇ ਖ਼ੂਨਦਾਨ ਕਰਨ ਦੀ ਅਪੀਲ ਕਰਦਿਆਂ ਵਿਸ਼ਵਾਸ ਦੁਆਇਆ ਕਿ ਤੁਹਾਡੇ ਵਲੋਂ ਦਿੱਤਾ ਖੂਨ ਦਾ ਇਕ-ਇਕ ਕਤਰਾ ਲੋੜਵੰਦ ਲੋਕਾਂ ਦੀ ਜਾਨ ਬਚਾਉਣ ਵਿਚ ਸਹਾਈ ਹੋਵੇਗਾ |
ਅਦਾਲਤ ਦੇ ਹੁਕਮਾਂ 'ਤੇ ਕਥਿਤ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ
ਖੰਨਾ, 23 ਸਤੰਬਰ (ਪੱਤਰ ਪ੍ਰੇਰਕ)-ਥਾਣਾ ਸਿਟੀ 2 ਖੰਨਾ ਪੁਲਿਸ ਨੇ ਅਦਾਲਤ ਦੇ ਹੁਕਮਾਂ 'ਤੇ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਦੋਸ਼ੀ ਕਰਾਰ ਹੋਣ 'ਤੇ ਉਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 198 ਮਿਤੀ 10, 10, 2019, ਧਾਰਾ 323 341, 427 506, 148, 149 ਥਾਣਾ ਸਿਟੀ 2 ਖੰਨਾ ਵਿਖੇ ਦਰਜ ਕੀਤਾ ਗਿਆ ਸੀ | ਮਾਮਲੇ ਦੀ ਜਾਂਚ ਕਰ ਏ. ਐਸ. ਆਈ. ਹਰਨੇਕ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਸੰਦੀਪ ਸਿੰਘ ਉਰਫ਼ ਸਨੀ ਵਾਸੀ ਮੜੀਆਂ ਰੋਡ ਸ਼ਾਸਤਰੀ ਨਗਰ ਥਾਣਾ ਸਿਟੀ 2 ਖੰਨਾ ਨੂੰ ਮਿਸ ਆਸਿਆਂ ਜਿੰਦਲ ਜੇ. ਐਮ. ਆਈ. ਸੀ ਖੰਨਾ ਦੀ ਅਦਾਲਤ ਵਿਚ 3 ਸਤੰਬਰ 2025 ਵਿਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ, ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਮਾਮਲੇ ਦੀ ਅਗਲੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ |


Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਦੀ ਰਸਤੇ 'ਚ ਘੇਰ ਕੇ ਕੁੱਟਮਾਰ ਦੇ ਦੋਸ਼ 'ਚ ਕੇਸ ਦਰਜ <br/> ਅਗਲੀ ਖ਼ਬਰ ਨੈਸ਼ਨਲ ਆਯੁਰਵੈਦ ਦਿਵਸ ਮਨਾਇਆ
Ad Position 24